Home >>Punjab

Sri Muktsar Sahib News: ਮਾਘੀ ਦੇ ਮੇਲੇ 'ਤੇ ਰਾਜਾ ਵੜਿੰਗ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Sri Muktsar Sahib News: ਮੇਲਾ ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਤਮਸਤਕ ਹੋਏ।

Advertisement
Sri Muktsar Sahib News: ਮਾਘੀ ਦੇ ਮੇਲੇ 'ਤੇ ਰਾਜਾ ਵੜਿੰਗ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Ravinder Singh|Updated: Jan 13, 2025, 07:19 PM IST
Share

Sri Muktsar Sahib News: ਮੇਲਾ ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਤਮਸਤਕ ਹੋਏ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਜ਼ਿਲ੍ਹੇ ਦੀ ਲੀਡਰਸ਼ਿਪ ਵੀ ਹਾਜ਼ਰ ਰਹੀ।

ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਉਹ ਸ੍ਰੀ ਦਰਬਾਰ ਸਾਹਿਬ ਮੇਲਾ ਮਾਘੀ ਸਬੰਧੀ ਨਤਮਸਤਕ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁਕੱਦਸ ਜਗ੍ਹਾ ਦੀ ਵਿਸੇਸ਼ ਮਹਾਨਤਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਸਬੰਧੀ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ।

ਹਰ ਇਕ ਪੰਜਾਬ ਵਾਸੀ ਇਸ ਗੱਲ ਤੋਂ ਪ੍ਰੇਸ਼ਾਨ ਹਨ। ਮੇਲਾ ਮਾਘੀ ਤੇ ਕਾਨਫਰੰਸ ਨਾ ਕਰਨ ਦੇ ਸਵਾਲ ਦੇ ਮਾਮਲੇ 'ਚ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਸ਼ਹੀਦੀ ਦਿਹਾੜਿਆਂ ਉਤੇ ਕਾਨਫਰੰਸ ਨਾ ਕਰਨ ਦੇ ਫੈਸਲੇ ਤਹਿਤ ਉਹ ਸ਼ਹੀਦੀ ਜੋੜ ਮੇਲਿਆਂ ਉਤੇ ਕਾਨਫਰੰਸ ਨਹੀਂ ਕਰਦੇ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਬੰਧੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਪਾੜਣਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Amritsar News: ਕਿਸਾਨਾਂ ਨੇ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਸਬੰਧੀ ਉਨ੍ਹਾਂ ਨੇ ਕਿਹਾ ਇਹ ਸਮਾਂ ਆਉਣ ਉਤੇ ਹੋ ਜਾਵੇਗਾ। ਭਾਰਤ ਭੂਸ਼ਣ ਆਸ਼ੂ ਦੇ ਬਿਆਨ ਕਿ ਨੇੜਲੇ ਕਾਂਗਰਸੀਆਂ ਨੇ ਉਸਦਾ ਸਾਥ ਨਹੀਂ ਦਿੱਤਾ ਤੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਇਸ ਸਵਾਲ ਦੇ ਜਵਾਬ ਲਈ ਸਮਾਂ ਢੁੱਕਵਾ ਨਹੀਂ ਜਦ ਸਮਾਂ ਆਇਆ ਜਵਾਬ ਦੇਣਗੇ।

40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮਨਾਇਆ ਜਾਂਦਾ ਹੈ। ਇਸ ਸੰਬੰਧ ਵਿਚ ਧਾਰਮਿਕ ਸਮਾਗਮ 15 ਜਨਵਰੀ ਤਕ ਚੱਲਣੇ ਹਨ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। 14 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਨਗਰ ਕੀਰਤਨ ਦੇ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ।

ਇਹ ਵੀ ਪੜ੍ਹੋ : Ludhiana News: ਛੱਤ ਉਤੇ ਪਤੰਗਬਾਜ਼ੀ ਦੇਖ ਰਹੀ ਬੱਚੀ ਦੇ ਸਿਰ 'ਚ ਫਸੀ ਗੋਲ਼ੀ; ਅਚਾਨਕ ਵਹਿਣ ਲੱਗਾ ਖ਼ੂਨ

 

Read More
{}{}