Home >>Punjab

ਦੁਬਈ ਵਿੱਚ ਸਮਰਾਲਾ ਦੇ ਅਮਰਜੀਤ ਸਿੰਘ ਦੀ ਹੋਈ ਮੌਤ; ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਲਾਸ਼ ਭਾਰਤ ਪੁੱਜੀ

Amirtsar News: ਦੁਬਈ ਦੇ ਮਸ਼ਹੂਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ, ਜੋ ਕਿ ਹਰ ਸਾਲ ਆਪਣੀ ਕਮਾਈ ਵਿੱਚੋਂ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਦੇ ਹਨ।

Advertisement
ਦੁਬਈ ਵਿੱਚ ਸਮਰਾਲਾ ਦੇ ਅਮਰਜੀਤ ਸਿੰਘ ਦੀ ਹੋਈ ਮੌਤ; ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਲਾਸ਼ ਭਾਰਤ ਪੁੱਜੀ
Ravinder Singh|Updated: Jul 13, 2025, 01:26 PM IST
Share

Amirtsar News: ਦੁਬਈ ਦੇ ਮਸ਼ਹੂਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ, ਜੋ ਕਿ ਹਰ ਸਾਲ ਆਪਣੀ ਕਮਾਈ ਵਿੱਚੋਂ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਦੇ ਹਨ। ਉਨ੍ਹਾਂ ਦੀ ਮਦਦ ਨਾਲ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਤ 51 ਸਾਲਾ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦੀ ਦੇਹ ਬੀਤੀ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਤਨਾਮ ਸਿੰਘ, ਦੂਜੇ ਨੌਜਵਾਨਾਂ ਵਾਂਗ, ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ 11 ਸਾਲਾਂ ਤੋਂ ਦੁਬਈ ਵਿੱਚ ਮਿਹਨਤ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਅਨੁਸਾਰ, 22 ਜੂਨ ਨੂੰ ਕੰਮ ਕਰਦੇ ਸਮੇਂ ਸਤਨਾਮ ਸਿੰਘ ਪੌੜੀ ਤੋਂ ਡਿੱਗ ਪਿਆ ਅਤੇ ਥੋੜ੍ਹੀ ਦੇਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਦਲਜੀਤ ਸਿੰਘ ਗਿੱਲ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਸਤਨਾਮ ਸਿੰਘ ਦੀ ਦੇਹ ਭਾਰਤ ਭੇਜਣ ਲਈ ਕਿਹਾ। ਉਨ੍ਹਾਂ ਆਪਣੀ ਟੀਮ ਰਾਹੀਂ ਜ਼ਰੂਰੀ ਕਾਗਜ਼ਾਤ ਪੂਰਾ ਕਰਨ ਵਿੱਚ ਉਨ੍ਹਾਂ ਦੀ ਮਦਦ ਕੀਤੀ ਅਤੇ ਸਤਨਾਮ ਸਿੰਘ ਦੀ ਦੇਹ ਭਾਰਤ ਭੇਜ ਦਿੱਤੀ।

ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਨੂੰ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ੀਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਚਮਿਆਰੀ ਨੇ ਪੀੜਤ ਪਰਿਵਾਰ ਦੀ ਹਾਜ਼ਰੀ ਵਿੱਚ ਪ੍ਰਾਪਤ ਕੀਤਾ ਅਤੇ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਨ੍ਹਾਂ ਦੇ ਘਰ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਦੀ ਲਾਸ਼ ਭੇਜਣ ਦਾ ਖਰਚਾ ਉਨ੍ਹਾਂ ਦੀ ਕੰਪਨੀ ਵੱਲੋਂ ਚੁੱਕਿਆ ਗਿਆ ਹੈ, ਜਦੋਂ ਕਿ ਟਰੱਸਟ ਜਲਦੀ ਹੀ ਪਰਿਵਾਰ ਦੀ ਵਿੱਤੀ ਸਥਿਤੀ ਅਨੁਸਾਰ ਸਤਨਾਮ ਸਿੰਘ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਪ੍ਰਦਾਨ ਕਰੇਗਾ।

ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ ਲਗਭਗ 417 ਬਦਕਿਸਮਤ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ ਅਤੇ ਕੁਝ ਸਮੇਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਲਾਸ਼ਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਸਤਨਾਮ ਸਿੰਘ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ, ਪਤਨੀ ਰਾਜਦੀਪ ਕੌਰ, ਮਾਮਾ ਮਨਜੀਤ ਸਿੰਘ, ਭਤੀਜਾ ਸਿਮਰਨਜੀਤ ਸਿੰਘ ਅਤੇ ਭਤੀਜੀ ਸਤਿੰਦਰ ਕੌਰ ਅਤੇ ਹਵਾਈ ਅੱਡੇ 'ਤੇ ਮੌਜੂਦ ਹੋਰਨਾਂ ਨੇ ਡਾ. ਐਸ.ਪੀ. ਸਿੰਘ ਓਬਰਾਏ ਦਾ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੀ ਵੱਡੀ ਮਦਦ ਲਈ ਧੰਨਵਾਦ ਕੀਤਾ।

Read More
{}{}