Gurpreet Hari Nau Murder Case: ਫਰੀਦਕੋਟ ਦੇ ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ 12 ਮੁਲਜ਼ਮਾਂ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਕਰੀਬ 1435 ਸਫਿਆਂ ਦੇ ਇਸ ਚਲਾਨ ਨੂੰ ਅਦਾਲਤ ਵੱਲੋਂ ਦਿੱਤੇ ਸਮੇਂ ਤੋਂ ਇਕ ਦਿਨ ਪਹਿਲਾਂ ਪੇਸ਼ ਕੀਤਾ ਗਿਆ। 13 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ। ਇਸ ਚਲਾਨ ਮੁਤਾਬਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਵਿਦੇਸ਼ ਵਿੱਚ ਬੈਠੇ ਅੱਤਵਾਦੀ ਅਰਸ਼ ਡੱਲਾ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ ਜਿਨ੍ਹਾਂ ਤੋਂ ਇਲਾਵਾ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋ ਸਕੀ। 13 ਤਰੀਤ ਨੂੰ ਹੋਣ ਵਾਲੀ ਸੁਣਵਾਈ ਦੌਰਾਨ 12 ਮੁਲਜ਼ਮਾਂ ਨੂੰ ਨੂੰ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ।
ਗੌਰਤਲਬ ਹੈ ਕੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੈਂਬਰ ਰਹੇ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਸਾਲ 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਤੱਕ ਇਸ ਮਾਮਲੇ ਵਿੱਚ 12 ਮੁਲਜ਼ਮਾਂ ਨੂੰ ਪੁਲਿਸ ਕਾਬੂ ਕਰ ਚੁੱਕੀ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਾਂ ਖਿਲਾਫ਼ UAPA ਦੀਆਂ ਧਾਰਵਾ ਵੀ ਲਗਾਈਆਂ ਜਾ ਚੁੱਕੀਆਂ ਹਨ।