Home >>Punjab

Papalpreet Singh: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਅਦਾਲਤ ਨੇ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ

Papalpreet Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ  ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਅੱਜ ਮੁੜ ਪੇਸ਼ ਕੀਤਾ ਗਿਆ ਹੈ।

Advertisement
Papalpreet Singh: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਅਦਾਲਤ ਨੇ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ
Ravinder Singh|Updated: Apr 15, 2025, 07:28 PM IST
Share

Papalpreet Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ  ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਅੱਜ ਮੁੜ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਉਤੇ ਹਮਲਾ ਕਰਨ ਦੇ ਦੋਸ਼ ਵਿੱਚ ਪੱਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਪੁਲਿਸ ਵੱਲੋਂ ਅਜਨਾਲਾ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਜਨਾਲਾ ਪੁਲਿਸ ਨੂੰ ਪੱਪਲਪ੍ਰੀਤ ਸਿੰਘ ਦਾ ਤਿੰਨ ਦਿਨ ਦਾ ਰਿਮਾਂਡ ਮਿਲਿਆ। 18 ਅਪ੍ਰੈਲ ਨੂੰ ਪੱਪਲਪ੍ਰੀਤ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪਹਿਲਾਂ ਵੀ ਅਜਨਾਲਾ ਪੁਲਿਸ ਨੂੰ ਪਹਿਲਾਂ ਵੀ ਪੱਪਲਪ੍ਰੀਤ ਸਿੰਘ ਦਾ ਚਾਰ ਦਿਨ ਦਾ ਰਿਮਾਂਡ ਮਿਲਿਆ ਸੀ। ਇਸ ਰਿਮਾਂਡ ਦੌਰਾਨ ਅਜਨਾਲਾ ਪੁਲਿਸ ਨੂੰ ਵੱਡੇ ਖੁਲਾਸੇ ਹੋਏ ਸੀ ਅਤੇ ਕਈ ਬਰਾਮਦਗੀਆਂ ਵੀ ਹੋਈਆਂ ਸਨ।

ਹੁਣ ਤੱਕ ਇਸ ਪੂਰੇ ਮਾਮਲੇ ਦੇ ਵਿੱਚ ਅਜਨਾਲਾ ਪੁਲਿਸ ਵੱਲੋਂ 40 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਅਜਨਾਲਾ ਪੁਲਿਸ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਪੰਜਾਬ ਲੈ ਕੇ ਆਵੇਗੀ। ਜਦੋਂ ਵੀ ਅੰਮ੍ਰਿਤਪਾਲ ਸਿੰਘ ਉੱਤੇ ਐਨਐਸਏ ਖਤਮ ਹੋਵੇਗਾ ਤੇ ਅਜਨਾਲਾ ਪੁਲਿਸ ਅਸਮ ਜਾਵੇਗੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਵੇਗੀ। 

ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਉਸਨੂੰ ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਪਪਲਪ੍ਰੀਤ ਸਿੰਘ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਗਿਆ ਹੈ। ਦੱਸ ਦੇਈਏ ਕਿ ਪਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਿਹਾ ਸੀ ਤੇ ਉਸ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ।

ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪੱਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।

Read More
{}{}