Amritpal Singh: ਲੋਕ ਸਭਾ ਦੇ ਸੀਪਕਰ ਓਮ ਬਿਰਲਾ ਵੱਲੋਂ ਅੰਮ੍ਰਿਤਪਾਲ ਨੂੰ ਸੀਟ ਖਾਲੀ ਕਰਨ ਦੀ ਵਾਰਨਿੰਗ ਦਿੱਤੀ ਗਈ ਹੈ। ਪਿਛਲੇ 60 ਦਿਨਾਂ ਤੋਂ ਵੱਧ ਲੋਕ ਸਭਾ ਵਿੱਚ ਗੈਰ ਹਾਜ਼ਰ ਰਹਿਣ 'ਤੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਦੇ ਸੀਪਕਰ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਨੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚ ਪਰਟੀਸ਼ਨ ਦਾਇਰ ਕਰ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ। ਅੰਮ੍ਰਿਤਪਾਲ ਨੇ ਆਪਣੇ ਹਲਕੇ ਦੀ ਆਵਾਜ਼ ਬੁਲੰਦ ਕਰਨ ਅਤੇ ਕਈ ਮੰਤਰੀਆਂ ਨੂੰ ਮਿਲਣ ਲਈ ਵੀ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ: Amritpal Singh ਦੀ ਹਾਈ ਕੋਰਟ 'ਚ ਪਟੀਸ਼ਨ, ਗਣਤੰਤਰ ਦਿਵਸ ਪਰੇਡ ਅਤੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗੀ ਇਜਾਜ਼ਤ
ਜੇਲ੍ਹ ਵਿੱਚ ਹੋਣ ਕਾਰਨ, ਉਹ ਹਲਕੇ ਦੇ ਕੰਮ ਲਈ ਨਾ ਤਾਂ ਕਿਸੇ ਮੰਤਰੀ ਨੂੰ ਮਿਲ ਰਹੇ ਹਨ ਅਤੇ ਨਾ ਹੀ ਲੋਕ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਬੁਲੰਦ ਹੋ ਰਹੀ ਹੈ। ਦੂਜੇ ਪਾਸੇ, ਸਪੀਕਰ ਨੇ ਉਨ੍ਹਾਂ ਦੀ ਸੀਟ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ।
ਅੰਮ੍ਰਿਤਸਰ ਦੇ ਡਿਪਟੀ ਮੈਜਿਸਟ੍ਰੇਟ ਵੱਲੋਂ ਜਾਰੀ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦਿੰਦੇ ਹੋਏ, ਉਸਨੇ ਕਿਹਾ ਕਿ ਉਸਨੂੰ ਰਾਜਨੀਤਿਕ ਵਿਰੋਧ ਕਾਰਨ ਜਾਣਬੁੱਝ ਕੇ ਕੈਦ ਵਿੱਚ ਰੱਖਿਆ ਗਿਆ ਸੀ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਅੰਮ੍ਰਿਤਪਾਲ ਨੇ ਪਟੀਸ਼ਨ ਰਾਹੀਂ ਮੰਗ ਕੀਤੀ ਹੈ ਕਿ ਅਦਾਲਤ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਕਹੇ। ਉਹ ਕਹਿੰਦੇ ਹਨ ਕਿ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ।
ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ ਇਸਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Hans Raj Rana Death News: ਜਲੰਧਰ ਵਿੱਚ 'ਆਪ' ਆਗੂ ਹੰਸ ਰਾਜ ਰਾਣਾ ਦੀ ਅਚਾਨਕ ਦੇਹਾਂਤ