Home >>Punjab

Narayan Singh Chaura: ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Narayan Singh Chaura: ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ।

Advertisement
Narayan Singh Chaura: ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
Manpreet Singh|Updated: Dec 16, 2024, 05:34 PM IST
Share

Narayan Singh Chaura: ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। 

ਕਾਬਿਲੇਗੌਰ ਹੈ ਕਿ ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸੁਖਬੀਰ ਸਿੰਘ ਬਾਦਲ ਵੀ ਸੁਰੱਖਿਅਤ ਰਹੇ। ਇਸ ਦੌਰਾਨ ਉਥੇ ਮੌਜੂਦ ਪੁਲਿਸ ਨੇ ਨਾਰਾਇਣ ਚੌੜਾ ਨੂੰ ਘਟਨਾ ਵਾਲੀ ਥਾਂ ‘ਤੇ ਹੀ ਕਾਬੂ ਕਰ ਲਿਆ। ਇਸ ਹਮਲੇ ਤੋਂ ਬਾਅਦ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਧਾਰਮਿਕ ਸਜ਼ਾ ਨੂੰ ਨਿਭਾਉਂਦੇ ਰਹੇ।

 

Read More
{}{}