Home >>Punjab

Amritsar News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ

Amritsar News: ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਦੁੱਖ ਪ੍ਰਗਟ ਕਰਨ ਦੇ ਲਈ ਪਹੁੰਚੇ ਹਨ ਅਤੇ ਇਸ ਦੁੱਖ ਦੀ ਘੜੀ ’ਚ ਆਮ ਆਦਮੀ ਪਾਰਟੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਖੜ੍ਹੀ ਹੈ।

Advertisement
Amritsar News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ
Manpreet Singh|Updated: Jan 12, 2025, 03:11 PM IST
Share

Amritsar News(ਭਰਤ ਸ਼ਰਮਾ): ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਦਾ ਉਨ੍ਹਾਂ ਦੇ ਜੱਦੀ ਪਿੰਡ ਗੁਮਟਾਲਾ ਵਿਖੇ ਅੰਤਿਮ ਸਸਕਾਰ ਹੋਇਆ। ਬੀਤੇ ਦਿਨ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਮਾਤਾ ਜੀ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ ਸੀ।

ਅੱਜ ਉਨ੍ਹਾਂ ਦੇ ਜੱਦੀ ਪਿੰਡ ਗੁਮਟਾਲਾ ਵਿਖੇ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਤਾਦਾਦ ’ਚ ਲੋਕ ਪਹੁੰਚੇ, ਅਤੇ ਅੰਮ੍ਰਿਤਸਰ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਰਹੀ ਤੇ ਪੰਜਾਬ ਸਰਕਾਰ ਵਲੋਂ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਤੋਂ ਵਿਧਾਇਕ ਇੰਦਰਬੀਰ ਨਿੱਜਰ ਨੇ ਵੀ ਸ਼ਰਧਾਂਜਲੀ ਦਿਤੀ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਜੀ ਔਜਲਾ ਜੀ ਦੀ ਮਾਤਾ ਦੇ ਅੰਤਿਮ ਸਸਕਾਰ ’ਤੇ ਪਹੁੰਚੇ ਹਨ। ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਦੁੱਖ ਪ੍ਰਗਟ ਕਰਨ ਦੇ ਲਈ ਪਹੁੰਚੇ ਹਨ ਅਤੇ ਇਸ ਦੁੱਖ ਦੀ ਘੜੀ ’ਚ ਆਮ ਆਦਮੀ ਪਾਰਟੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਖੜ੍ਹੀ ਹੈ।

Read More
{}{}