Home >>Punjab

Amritsar News: ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ

Amritsar News: ਅਕਾਲੀ ਦਲ ਵਿਵਾਦ ਸੰਬੰਧੀ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ 17 ਸਾਬਕਾ ਅਕਾਲੀ ਮੰਤਰੀਆਂ ਤੋਂ 15 ਦਿਨ ਦੇ ਅੰਦਰ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਸੀ।  

Advertisement
Amritsar News: ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ
Manpreet Singh|Updated: Sep 09, 2024, 01:00 PM IST
Share

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨਾਂ ਵੱਲੋਂ ਹੋਏ ਹੁਕਮਾਂ ਅਨੁਸਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਦਾਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਸ਼ਪਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਵੀ ਆਪਣਾ ਸਪਸ਼ਟੀਕਰਨ ਦੇਣ ਲ਼ਈ ਪਹੁੰਚੇ ਸਨ।

ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਇਆ ਹੈ ਕਿ ਕੋਈ ਆਗੂ ਵੀ ਕਿਸੇ ਵੀ ਆਗੂ 'ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਦਾ। ਇਸ ਲਈ ਮੈਂ ਸਿਰਫ ਇਹੋ ਕਹਿਣਾ ਚਾਹੁੰਦਾ ਹਾਂ ਕਿ ਮੈਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਆਪਣਾ ਸਪਸ਼ਟੀਕਰਨ ਦੇਣ ਪਹੁੰਚਿਆ ਹਾਂ ਅਤੇ ਮੈਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਜੋ ਮੈਨੂੰ ਅਕਾਲੀ ਸੁਧਾਰ ਲਹਿਰ ਚ ਮਿਲੇ ਸਨ। ਜੋ ਵੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਵੇਗਾ ਉਹ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ।

 ਸੋਹਨ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਸੀਂ ਬਹੁਤ ਸਾਰੇ ਕੰਮ ਕਰਵਾਏ ਹਨ। ਕਈ ਕੇਂਦਰੀ ਅਜਾਇਬ ਘਰ ਬਣਾਏ ਅਤੇ ਇਸ ਤੋਂ ਇਲਾਵਾ ਅਸੀਂ ਕਈ ਹੋਰ ਧਾਰਮਿਕ ਅਸਥਾਨਾਂ ਦਾ ਨਵੀਂਨੀਕਰਨ ਕਰਵਾਇਆ ਹੈ। ਤਾਂ ਜੋ ਸਾਡੇ ਆਉਣ ਵਾਲੀ ਪੀੜੀ ਨੂੰ ਇਤਿਹਾਸ ਪਤਾ ਲੱਗ ਸਕੇ ਸੋ ਸਰਕਾਰਾਂ ਦੌਰਾਨ ਕਈ ਕੰਮ ਅਜਿਹੇ ਜਾਣੇ ਅਣਜਾਣੇ ਵਿੱਚ ਹੋ ਜਾਂਦੇ ਹਨ ਇਸ ਲਈ ਅਸੀਂ ਅੱਜ ਮੁਆਫੀ ਮੰਗਣ ਲਈ ਪਹੁੰਚੇ ਹਾਂ।

Read More
{}{}