Home >>Punjab

Amritsar News: ਅੰਮ੍ਰਿਤਸਰ 'ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼

Amritsar News: ਅੰਮ੍ਰਿਤਸਰ ਦੇ ਮਹਿਤਾ ਵਿੱਚ ਇੱਕ ਨਿਹੰਗ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਗੁੱਟ ਵੱਢ ਦਿੱਤਾ।

Advertisement
Amritsar News: ਅੰਮ੍ਰਿਤਸਰ 'ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼
Ravinder Singh|Updated: Sep 19, 2024, 06:52 PM IST
Share

Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਮਹਿਤਾ ਵਿੱਚ ਇੱਕ ਨਿਹੰਗ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਗੁੱਟ ਵੱਢ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਹ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਉਨ੍ਹਾਂ ਉਤੇ ਨਿਹੰਗ ਸਿੰਘ ਵੱਲੋਂ ਗੁੱਟ ਵੱਢਣ ਦੇ ਕੇਸ ਵਿਚੋਂ ਬਾਹਰ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਉਥੇ ਹੀ ਪੁਲਿਸ ਦਾ ਜਾਂਚ ਅਧਿਕਾਰੀ ਆਪਣੀ ਜਾਨ ਛੁਡਾਉਂਦਾ ਹੋਇਆ ਮੀਡੀਆ ਤੋਂ ਭੱਜਦਾ ਹੋਇਆ ਵੀ ਨਜ਼ਰ ਆਇਆ ਪਰ ਸਿੱਖ ਆਗੂਆਂ ਵੱਲੋਂ ਸਾਫ ਤੌਰ ਉਤੇ ਤਾੜਨਾ ਕੀਤੀ ਗਈ ਕਿ ਜੇਕਰ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਵੱਲੋਂ ਥਾਣੇ ਦੇ ਘਿਰਾਓ ਵੀ ਕੀਤਾ ਜਾਵੇਗਾ।

ਮਹਿਤਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਜਵਾਨ ਦਾ ਗੁੱਟ ਵੱਢਣ ਦੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਗੁੱਟ ਵੱਢਣ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉੱਥੇ ਹੀ ਇਸ ਮੌਕੇ ਉਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਦਾ ਰਸਤਾ ਅਖਤਿਆਰ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਿਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ।

ਉਸ ਨੇ ਦੱਸਿਆ ਕਿ ਉਸ ਵੱਲੋਂ ਹੁਣ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਲੋਕਾਂ ਖਿਲਾਫ਼ ਕਾਰਵਾਈ ਨਹੀਂ ਕਰ ਰਹੀ ਜਿਨ੍ਹਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ। ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਸ ਨੌਜਵਾਨ ਉਤੇ ਹਮਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਮੁਲਜ਼ਮਾਂ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਵਿੱਚ ਸ਼ਾਮਿਲ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਬਟਾਲਾ ਦੇ ਐਸਐਸਪੀ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਉਣਗੇ ਅਤੇ ਆਪਣੀ ਮੰਗ ਮਨਵਾ ਕੇ ਉਠਣਗੇ। ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਉਸ ਵੱਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਉਨ੍ਹਾਂ ਖਿਲਾਫ਼ ਉਹ ਸਖ਼ਤ ਕਾਰਵਾਈ ਕਰਵਾਉਣਗੇ।

ਉੱਥੇ ਹੀ ਦੂਸਰੇ ਪਾਸੇ ਜਦੋਂ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਅੱਗੇ ਪਿੱਛੇ ਭੱਜਦਾ ਹੋਇਆ ਨਜ਼ਰ ਆਇਆ। ਇੱਥੋਂ ਤੱਕ ਕਿ ਉਸ ਵੱਲੋਂ ਮਾਈਕਾਂ ਉੱਤੇ ਹੱਥ ਵੀ ਮਾਰਿਆ ਗਿਆ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸਦੇ ਸਬ ਇੰਸਪੈਕਟਰ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਪੁੱਛਗਿੱਛ ਕਰ ਰਹੇ ਹਨ ਅਤੇ ਨਾਲ ਹੀ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜ਼ਖ਼ਮੀ ਹੈ ਉਸ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਮੁਲਜ਼ਮਾਂ ਖਿਲਾਫ਼ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ ਤੇ ਅਸੀਂ ਜੋ ਵੀ ਬਣਦਾ ਹੋਇਆ ਮਾਮਲਾ ਹੈ ਉਹ ਜ਼ਰੂਰ ਦਰਜ ਕਰਵਾਇਆ ਜਾਵੇਗਾ।

Read More
{}{}