Home >>Punjab

Amritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗ

Amritsar News:  ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪਿਛਲੇ ਦੋ ਦਿਨਾਂ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਅੱਜ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 4 ਪਿਸਤੌਲ, 6 ਮੈਗਜ਼ੀਨ ਅਤੇ 9 ਰਾਊਂਡ ਬਰਾਮਦ ਕੀਤੇ ਹਨ।

Advertisement
Amritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗ
Ravinder Singh|Updated: Nov 12, 2024, 06:20 PM IST
Share

Amritsar News:  ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪਿਛਲੇ ਦੋ ਦਿਨਾਂ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਅੱਜ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 4 ਪਿਸਤੌਲ, 6 ਮੈਗਜ਼ੀਨ ਅਤੇ 9 ਰਾਊਂਡ ਬਰਾਮਦ ਕੀਤੇ ਹਨ। ਅਟਾਰੀ ਰੋਡ ਉਤੇ ਖੁਰਮਾਨੀਆ ਪਿੰਡ ਤੋਂ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੌਜਵਾਨਾਂ ਤੋ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨਾਂ ਦੇ ਸਬੰਧ ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਭ ਦੇ ਨਾਲ ਦੱਸੇ ਜਾ ਰਹੇ ਹਨ। ਨੌਜਵਾਨ ਕਾਫੀ ਦੇਰ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੌਜਵਾਨਾਂ ਤੋਂ 4 ਮੈਗਜ਼ੀਨ ਅਤੇ 9 ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਐਸਪੀ ਦਾ ਕਹਿਣਾ ਹੈ ਕਿ ਫੜ੍ਹੇ ਗਏ ਤਿੰਨੋਂ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੇ ਹੈਂਡਲਰ ਕੈਨੇਡਾ ਦੇ ਰਹਿਣ ਵਾਲੇ ਹਨ ਅਤੇ ਉਥੇ ਇਨ੍ਹਾਂ ਨੂੰ ਆਦੇਸ਼ ਮਿਲਦਾ ਸੀ। ਕੈਨੇਡਾ ਵਿੱਚ ਰਹਿਣ ਵਾਲਾ ਗੈਂਗਸਟਰ ਪ੍ਰਭ ਦੇ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਹ ਲੋਕ ਗਰਮਖਿਆਲੀ ਹਨ ਅਤੇ ਟਾਰਗੇਟ ਕਿਲਿੰਗ ਦੀ ਤਾਕ ਵਿੱਚ ਸਨ ਪਰ ਅਜੇ ਤੱਕ ਟਾਰਗੇਟ ਦੇ ਬਾਰੇ ਵਿੱਚ ਇਨ੍ਹਾਂ ਨੂੰ ਦੱਸਿਆ ਨਹੀਂ ਗਿਆ ਸੀ।

ਇਹ ਵੀ ਪੜ੍ਹੋ : Dera Baba Nanak News: ਜ਼ਿਮਨੀ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਕੀਤਾ ਲਾਂਭੇ

ਐਸਐਸਪੀ ਦਾ ਕਹਿਣਾ ਹੈ ਕਿ ਫੜ੍ਹੇ ਗਏ ਪਿਸਤੌਲ ਸਮੱਗਲਰ ਕੀਤੇ ਗਏ ਹਨ ਅਤੇ ਅਜੇ ਇਨ੍ਹਾਂ ਨੂੰ ਟਾਰਗੇਟ ਮਿਲਣਾ ਸੀ ਅਤੇ ਉ ਲਈ ਇਹ ਲੋਕ ਇੰਤਜ਼ਾਰ ਕਰ ਰਹੇ ਸਨ। ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਜੇ ਹੋਰ ਜਾਣਕਾਰੀ ਮਿਲਣ ਦੀ ਵੀ ਸੰਭਾਵਨਾ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ : Punjab Breaking Live Updates: SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ, ਪੰਥਕ ਮੁੱਦਿਆਂ ਤੇ ਹੋਵੇਗੀ ਚਰਚਾ, ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ

 

Read More
{}{}