Home >>Punjab

ਅੰਮ੍ਰਿਤਸਰ ਪੁਲਿਸ ਨੇ ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ

Amritsar News: ਗ੍ਰਿਫਤਾਰ ਕੀਤੇ ਗਏ ਮਨਦੀਪ ਦੇ  ਹੋਰ ਸਾਥੀਆਂ ਦੀ ਪਛਾਣ ਆਲਮ ਅਰੋੜਾ (23) ਅਤੇ ਮਨਮੀਤ ਉਰਫ ਗੋਲੂ (21), ਦੋਵੇਂ ਵਾਸੀ ਜਨਤਾ ਕਲੋਨੀ, ਛੇਹਰਟਾ, ਅੰਮਿ੍ਤਸਰ ਅਤੇ ਤਰਨਤਾਰਨ ਦਾ 18 ਸਾਲਾ ਲੜਕਾ (ਨਾਮ ਗੁਪਤ ਰੱਖਿਆ ਗਿਆ ਹੈ), ਵਜੋਂ ਹੋਈ ਹੈ।

Advertisement
ਅੰਮ੍ਰਿਤਸਰ ਪੁਲਿਸ ਨੇ ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ
Manpreet Singh|Updated: Mar 23, 2025, 06:47 PM IST
Share

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮਨਦੀਪ ਦੇ  ਹੋਰ ਸਾਥੀਆਂ ਦੀ ਪਛਾਣ ਆਲਮ ਅਰੋੜਾ (23) ਅਤੇ ਮਨਮੀਤ ਉਰਫ ਗੋਲੂ (21), ਦੋਵੇਂ ਵਾਸੀ ਜਨਤਾ ਕਲੋਨੀ, ਛੇਹਰਟਾ, ਅੰਮਿ੍ਤਸਰ ਅਤੇ ਤਰਨਤਾਰਨ ਦਾ 18 ਸਾਲਾ ਲੜਕਾ (ਨਾਮ ਗੁਪਤ ਰੱਖਿਆ ਗਿਆ ਹੈ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਦੀਪ ਕੌਰ ਦੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸਨੇ ਉਸਨੂੰ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲਾਇਆ ਸੀ। ਮੁਲਜਮ ਮਨਦੀਪ ਦਾ ਜੱਦੀ ਘਰ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਸਥਿਤ ਹੈ, ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਵਾੜ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ ’ਤੇ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਬੂਤ ਸਾਹਮਣੇ ਆਏ ਹਨ ਕਿ ਮੁਲਜਮ ਮਨਦੀਪ, ਅਕਸਰ ਪੁਲਿਸ ਦੀ ਵਰਦੀ ਪਹਿਨ ਕੇ ਨਸ਼ਾ ਤਸਕਰੀ ਦੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦਿੰਦੀ ਸੀ । ਇਸ ਮਾਮਲੇ ਵਿੱਚ ਅਗਲੇਰੇ ਅਤੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਹਿਲਾ ਨਸ਼ਾ ਤਸਕਰ ਵੱਲੋਂ ਡਰੱਗ ਕਾਰਟਲ ਚਲਾਏ ਜਾਣ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਡੀ.ਸੀ.ਪੀ. ਜਾਂਚ ਰਵਿੰਦਰ ਪਾਲ ਸਿੰਘ ਸੰਧੂ, ਏਡੀਸੀਪੀ ਜਾਂਚ ਨਵਜੋਤ ਸਿੰਘ ਅਤੇ ਏ.ਸੀ.ਪੀ. ਉੱਤਰੀ ਕਮਲਜੀਤ ਸਿੰਘ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀ.ਆਈ.ਏ.-1 ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਅੰਮਿ੍ਰਤਸਰ ਦੇ ਛੇਹਰਟਾ ਖੇਤਰ ਤੋਂ ਮਨਦੀਪ ਕੌਰ ਅਤੇ ਉਸਦੇ ਦੋ ਕਾਰਕੁੰਨਾਂ ਆਲਮ ਅਤੇ ਮਨਮੀਤ ਨੂੰ ਗਿ੍ਫਤਾਰ ਕੀਤਾ। ਉਨਾਂ ਦੱਸਿਆ  ਕਿ ਦੋਸ਼ੀ ਮਨਦੀਪ ਕੌਰ ਵੱਲੋਂ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਕੀਤੇ ਖੁਲਾਸੇ ‘ਤੇ, ਪੁਲਿਸ ਟੀਮਾਂ ਵੱਲੋਂ ਉਸਨੂੰ ਵੀ ਉਸੇ ਇਲਾਕੇ ਤੋਂ ਗਿ੍ਫਤਾਰ ਕਰ ਲਿਆ ਗਿਆ ਹੈ। 

ਸੀ.ਪੀ. ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਿ੍ਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਵਿਚ 20/3/ 2025 ਨੂੰ ਐਫਆਈਆਰ ਨੰਬਰ 53 ਅਧੀਨ ਅਤੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 21(ਬੀ), ਅਤੇ 29 ਤਹਿਤ ਅੰਮਿ੍ਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Read More
{}{}