Home >>Punjab

Amritsar News: ਅੰਮ੍ਰਿਤਸਰ ਪੁਲਿਸ ਨੇ ਪੰਜ ਕਿਲੋ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

Amritsar News: ਪੁਲਿਸ ਨੇ ਦੱਸਿਆ ਕਿ ਗੁਰਵੀਰ ਸਿੰਘ ਸਿਵਿਲ ਸਰਜਨ ਫਿਰੋਜ਼ਪੁਰ ਦਾ ਡਰਾਈਵਰ ਹੈ। ਅਤੇ ਪਿਛਲੇ ਤਿੰਨ ਮਹੀਨੇ ਤੋਂ ਇਹ ਨਸ਼ਾ ਵੇਚਣ ਦੇ ਮਾਮਲੇ ਵਿੱਚ ਸਰਗਰਮ ਸੀ। ਅਤੇ ਗੁਰਵੀਰ ਸਿੰਘ ਦਾ ਇੱਕ ਹੋਰ ਸਾਥੀ ਵੀ ਹੈ ਜਿਸ ਨੂੰ ਗ੍ਰਿਫਤਾਰ ਕਰਨਾ ਹਾਲੇ ਬਾਕੀ ਹੈ। 

Advertisement
Amritsar News: ਅੰਮ੍ਰਿਤਸਰ ਪੁਲਿਸ ਨੇ ਪੰਜ ਕਿਲੋ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ
Manpreet Singh|Updated: Dec 09, 2024, 08:07 PM IST
Share

Amritsar News: ਕਮਿਸ਼ਨਰੇਟ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਉਰਫ਼ ਗੋਰਾ (32) ਵਾਸੀ ਬਸਤੀ ਮੁਹੰਮਦ ਸ਼ਾਹ ਵਾਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਫਾਰਚੂਨਰ ਕਾਰ ਜਿਸ ਨੂੰ ਉਹ ਚਲਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ ਅਤੇ ਖੇਪਾਂ ਦੀ ਡਿਲਿਵਰੀ ਕਰਨ ਲਈ ਵੱਖ-ਵੱਖ ਵਿਅਕਤੀਆਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦੇ ਇੱਕ ਹੋਰ ਸਾਥੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਉਦੇਸ਼ ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦੇ ਹੋਏ ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਚਾਰਜ ਸੀ.ਆਈ.ਏ. ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੋਂ ਫਾਰਚੂਨਰ ਕਾਰ, ਜਿਸ ਵਿੱਚ ਦੋਸ਼ੀ ਵਿਅਕਤੀ ਸਫਰ ਕਰ ਰਿਹਾ ਸੀ, ਨੂੰ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਕਿਸੇ ਹੋਰ ਸਮੱਗਲਰ, ਜਿਸਨੇ ਸਰਹੱਦ ਪਾਰੋਂ ਭੇਜੀ ਖੇਪ ਹਾਸਲ ਕੀਤੀ ਸੀ, ਤੋਂ ਹੈਰੋਇਨ ਪ੍ਰਾਪਤ ਕਰਕੇ ਅਟਾਰੀ ਤੋਂ ਆ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪਿਛਲੇ ਪੰਜ-ਛੇ ਮਹੀਨਿਆਂ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ ਅਤੇ ਉਸ ਨੇ ਘੱਟੋ-ਘੱਟ ਤਿੰਨ ਖੇਪਾਂ ਦੀ ਡਿਲੀਵਰੀ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੇ ਅਤੇ ਵੰਡੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਥਾਣਾ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 194 ਮਿਤੀ 08-12-2024 ਦਰਜ ਕੀਤਾ ਗਿਆ ਹੈ।

Read More
{}{}