Amritsar Firing/ ਭਰਤ ਸ਼ਰਮਾ: ਅੰਮ੍ਰਿਤਸਰ ਪੁਲਿਸ ਲਾਈਨ 'ਚ ਪੁਲਿਸ ਮੁਲਾਜ਼ਮ ਦੇ ਗੋਲੀ ਲੱਗਣ ਦੀ ਖ਼ਬਰ ਮਿਲੀ ਹੈ। ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ । ਇਸ ਸਬੰਧੀ ਕਈ ਵੀ ਪੁਲਿਸ ਅਧਿਕਾਰੀ ਫਿਲਹਾਲ ਇਸ ਮਾਮਲੇ ਦੇ ਵਿੱਚ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਸਵੇਰੇ 4 ਵਜੇ ਦੇ ਕਰੀਬ ਗੋਲੀ ਚੱਲੀ ਹੈ।
ਗੋਲੀਬਾਰੀ ਦੇ ਸਮੇਂ ਪੁਲਿਸ ਮੁਲਾਜ਼ਮ ਘਰ ਵਿੱਚ ਹੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੇ ਗੋਲੀ ਖੁਦ ਚਲਾਈ ਸੀ ਜਾਂ ਸਰਕਾਰੀ ਰਿਵਾਲਵਰ ਤੋਂ ਸਫਾਈ ਕਰਦੇ ਹੋਏ ਚੱਲੀ। ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਮ ਕਾਂਸਟੇਬਲ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਮੁਲਾਜ਼ਮ ਹਰਗੋਬਿੰਦਪੁਰਾ, ਗੁਰੂ ਕੀ ਵਡਾਲੀ (ਛੇਹਰਟਾ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ'; ਸੜਕਾਂ 'ਤੇ ਖੁੱਲ੍ਹੇਆਮ ਇੱਟਾਂ ਤੇ ਪੱਥਰ ਸੁੱਟੇ