Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿਛਲੀ ਦਿਨੀਂ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ ਉਤੇ ਦੋ ਟਰੈਵਲ ਏਜਟਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਦਿਹਾਤੀ ਪੁਲਿਸ ਵੱਲੋਂ ਲਗਾਤਾਰ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਸਪੀ ਧਰਮਿੰਦਰ ਕਲਿਆਣ ਦਾ ਕਹਿਣਾ ਹੈ ਕਿ ਵਡਾਲਾ ਜਤਿੰਦਰ ਅਤੇ ਮਹਿਤਾ ਨਿਵਾਸੀ ਹਰਪ੍ਰੀਤ ਜੋ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਏ ਸੀ ਉਨ੍ਹਾਂ ਦੀ ਸ਼ਿਕਾਇਤ ਉੱਤੇ ਫਰਜ਼ੀ ਏਜੰਟਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਇੱਕ ਏਜੰਟ ਹਰਿਆਣਾ ਅਤੇ ਦੂਸਰਾ ਏਜੰਟ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ। ਏਜੰਟਾਂ ਨੇ ਇੱਕ ਨੰਬਰ ਉਤੇ ਅਮਰੀਕਾ ਭੇਜਣ ਲਈ ਦੋਵਾਂ ਨੌਜਵਾਨਾਂ ਤੋਂ 40 ਤੋਂ 50 ਲੱਖ ਰੁਪਏ ਲੁਆ ਦਿੱਤੇ ਸਨ ਪਰ ਨੌਜਵਾਨਾਂ ਨੂੰ ਡੰਕੀ ਰੂਟ ਦੇ ਰਾਹੀਂ ਅਮਰੀਕਾ ਭੇਜਿਆ ਗਿਆ ਸੀ, ਜਿਸ ਕਰਕੇ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ।
ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਗਾਤਾਰ ਏਜੰਟਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ। ਡੀਐਸਪੀ ਨੇ ਕਿਹਾ ਕਿ ਜਿਹੜਾ ਵੀ ਏਜੰਟ ਨੌਜਵਾਨਾਂ ਨੂੰ ਨਾਜਾਇਜ਼ ਤਰੀਕੇ ਦੇ ਨਾਲ ਬਾਹਰ ਭੇਜੇਗਾ ਉਸ ਖਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜੀਰਾ ਗੋਲੀਕਾਂਡ ਮਾਮਲਾ, ਪੰਜਾਬ ਪੁਲਿਸ ਦੀ ਐਸਆਈਟੀ ਸਾਹਮਣੇ ਹੋਏ ਪੇਸ਼
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖਾਨੋਵਾਲ ਦੇ ਵਸਨੀਕ ਦੋ ਨੌਜਵਾਨਾਂ ਦੀ ਸ਼ਿਕਾਇਤ ਉਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜੋ ਅਮਰੀਕਾ ਤੋਂ ਡਿਪੋਰਟ ਹੋ ਕੇ ਘਰ ਪਰਤੇ ਹਨ। ਇਸ ਸਬੰਧੀ ਪੀੜਤ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਖਾਨੋਵਾਲ ਅਤੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਾਨੋਵਾਲ ਨੇ ਬੀਤੀ 18 ਫਰਵਰੀ ਨੂੰ ਐਸਪੀ ਇਨਵੈਸਟੀਗੇਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਏਜੰਟਾਂ ਦਿਲਰਾਜ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਖਾਨੋਵਾਲ ਤੋਂ 4-4 ਲੱਖ ਰੁਪਏ ਨਜਾਇਜ਼ ਤੌਰ ’ਤੇ ਅਮਰੀਕਾ ਭੇਜੇ ਸਨ। ਜ਼ਿਲ੍ਹਾ ਪੁਲਿਸ ਮੁਖੀ ਦਾਇਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਵੇਂ ਏਜੰਟ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਮੁਲਜ਼ਮ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿੱਚ ਕਾਂਗਰਸੀ ਆਗੂ ਉਤੇ ਸ਼ਰੇਆਮ ਚਲਾਈਆਂ ਗੋਲੀਆਂ; ਪੁਲਿਸ ਨੂੰ ਰਾਤ ਨੂੰ ਹੱਥਾਂ-ਪੈਰਾਂ ਦੀ ਪੈ ਗਈ