Home >>Punjab

Amritsar Weather News: ਅੰਮ੍ਰਿਤਸਰ 'ਚ ਤਾਪਮਾਨ 46 ਡਿਗਰੀ ਤੋਂ ਪਾਰ; ਗਰਮੀ ਦੇ ਕਹਿਰ ਵਿਚਾਲੇ ਵੱਡੀ ਗਿਣਤੀ 'ਚ ਸ਼ਰਧਾਲੂ ਸ੍ਰੀ ਦਰਬਾਰ ਪੁੱਜੇ

Amritsar Weather News: ਅੰਮ੍ਰਿਤਸਰ ਵਿੱਚ ਗਰਮੀ ਨਾਲ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੇ ਹਨ।

Advertisement
Amritsar Weather News: ਅੰਮ੍ਰਿਤਸਰ 'ਚ ਤਾਪਮਾਨ 46 ਡਿਗਰੀ ਤੋਂ ਪਾਰ; ਗਰਮੀ ਦੇ ਕਹਿਰ ਵਿਚਾਲੇ ਵੱਡੀ ਗਿਣਤੀ 'ਚ ਸ਼ਰਧਾਲੂ ਸ੍ਰੀ ਦਰਬਾਰ ਪੁੱਜੇ
Ravinder Singh|Updated: May 27, 2024, 05:48 PM IST
Share

Amritsar Weather News: ਅੰਮ੍ਰਿਤਸਰ ਵਿੱਚ ਗਰਮੀ ਨਾਲ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੇ ਹਨ। ਅੰਮ੍ਰਿਤਸਰ ਦਾ ਤਾਪਮਾਨ 46 ਡਿਗਰੀ ਦੇ ਪਾਰ ਪਹੁੰਚ ਗਿਆ ਹੈ।

ਦੇਸ਼ਾਂ ਵਿਦੇਸ਼ਾਂ ਵਿਚੋਂ ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਜੂਨ-ਜੁਲਾਈ ਦੀਆਂ ਛੁੱਟੀਆਂ ਹੋਣ ਦੇ ਕਾਰਨ ਸੰਗਤਾਂ ਵਿੱਚ ਮੱਥਾ ਟੇਕਣ ਲਈ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਗਰਮੀ ਨੂੰ ਲੈ ਕੇ ਐਸਜੀਪੀਸੀ ਵੱਲੋਂ ਵੀ ਕੀਤੇ ਗਏ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ। ਚਾਨਣੀਆਂ ਅਤੇ ਥਾਂ-ਥਾਂ ਛਬੀਲ ਲਗਾਈ ਗਈ ਹੈ।

ਇਸ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਫ਼ਰੀਦਕੋਟ ’ਚ ਦਿਨ ਵੇਲੇ ਲੂ ਚੱਲੀ। ਇਸ ਕਾਰਨ ਸੜਕਾਂ ਤੇ ਬਾਜ਼ਾਰਾਂ ਵਿੱਚ ਸਨਾਟਾ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ’ਚ ਫ਼ਰੀਦਕੋਟ ਸਭ ਤੋਂ ਗਰਮ ਰਿਹਾ। ਉੱਥੇ ਦਿਨ ਤਾਪਮਾਨ 47.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਆਮ ਨਾਲੋਂ ਛੇ ਡਿਗਰੀ ਵੱਧ ਰਿਹਾ।

ਇਹ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਉੱਥੇ ਬਠਿੰਡਾ ’ਚ ਦਿਨ ਦਾ ਤਾਪਮਾਨ 46.9 ਡਿਗਰੀ ਰਿਹਾ, ਜਿਹੜਾ ਆਮ ਨਾਲੋਂ 5.5 ਡਿਗਰੀ ਜ਼ਿਆਦਾ ਸੀ। ਬਠਿੰਡਾ ’ਚ ਲਗਾਤਾਰ ਮੌਸਮ ਸਭ ਤੋਂ ਵੱਧ ਗਰਮ ਚੱਲ ਰਿਹਾ ਹੈ। ਚੰਡੀਗੜ੍ਹ, ਪਠਾਨਕੋਟ ਤੇ ਅੰਮ੍ਰਿਤਸਰ ’ਚ ਦਿਨ ਦਾ ਤਾਪਮਾਨ 45.2, ਪਟਿਆਲਾ ’ਚ 45.7, ਲੁਧਿਆਣਾ ’ਚ 44.8, ਜਲੰਧਰ ’ਚ 42.7, ਰੋਪੜ ’ਚ 43.4 ਤੇ ਗੁਰਦਾਸਪੁਰ ’ਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ 'ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ

ਮੌਸਮ ਵਿਭਾਗ ਦੇ ਪੇਸ਼ੀਨਗੋਈ ਮੁਤਾਬਕ ਸੋਮਵਾਰ ਤੇ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਗਰਮੀ ਦੀ ਸਥਿਤੀ ਬਣੀ ਰਹੇਗੀ। ਇਸ ਬਾਰੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਕ ਜੂਨ ਤੋਂ ਬਾਅਦ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਤੇਜ਼ ਹਵਾ ਦੌਰਾਨ ਬਾਰਿਸ਼ ਦੀ ਸੰਭਾਵਨਾ ਬਣ ਸਕਦੀ ਹੈ।

ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ

 

 

Read More
{}{}