Punjab Haryana water issue:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਰਿਆਣਾ ਤੇ ਪੰਜਾਬ ਪਾਣੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਦੀ ਪੁਨਰਵਿਚਾਰ ਪਟੀਸ਼ਨ ਉੱਤੇ ਅੱਜ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਪੱਖ ਰੱਖਣ ਦੇ ਲਈ ਦੋ ਦਿਨ ਦਾ ਸਮਾਂ ਮੰਗਿਆ ਹੈ। ਸਰਕਾਰ ਨੇ ਕੋਰਟ ਵਿੱਚ ਕਿਹਾ ਕਿ ਦਰ, ਹਰਿਆਣਾ ਅਤੇ ਬੀਬੀਐਮਬੀ ਦੇ ਜਵਾਬ 'ਤੇ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਾਂ। ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ 2025 ਤੱਕ ਮੁਲਤਵੀ ਕਰ ਦਿੱਤੀ।
ਦੱਸਦਈਏ ਕਿ ਪੰਜਾਬ ਸਰਕਾਰ ਵੱਲੋਂ ਪਾਈ ਪਟੀਸ਼ਨ ਵਿੱਚ 6 ਮਈ 2025 ਨੂੰ ਪਾਸ ਕੀਤੇ ਗਏ ਉਸ ਹੁਕਮ ਨੂੰ ਰੱਦ ਕਰਨ ਜਾਂ ਸੋਧਣ ਦੀ ਮੰਗ ਕੀਤੀ ਗਈ ਹੈ, ਜੋ ਕਿ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਵਿੱਚ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਹੁਕਮ ਬੀਬੀਐਮਬੀ ਨੇ ਮਹੱਤਵਪੂਰਨ ਤੱਥਾਂ ਨੂੰ ਛੁਪਾ ਕੇ ਪ੍ਰਾਪਤ ਕੀਤਾ ਸੀ।