Anandpur Sahib News: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅੱਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਪਿੰਡ ਕਲਿਆਣਪੁਰ ਦੇ ਸਾਬਕਾ ਸਰਪੰਚ ਤਲਵਿੰਦਰ ਸਿੰਘ ਬਿੱਟੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਾਣੇ ਜਥੇਦਾਰਾਂ ਦੀ ਤੁਰੰਤ ਬਹਾਲੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨਵਾਂ ਜਥੇਦਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਗਏ ਹਨ, ਉਨ੍ਹਾਂ ਦੀ ਨਿਯੁਕਤੀ ਮਰਿਆਦਾ ਦੇ ਅਨੁਸਾਰ ਨਹੀਂ ਕੀਤੀ ਗਈ। ਇਸ ਕਰਕੇ ਉਨ੍ਹਾਂ ਨੂੰ ਨਿਹੰਗ ਸਿੰਘ ਜਥੇਬੰਦੀਆਂ ਪ੍ਰਵਾਨ ਨਹੀਂ ਕਰਦੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵੱਲ ਬਹੁਤ ਹੀ ਜਲਦੀ ਧਿਆਨ ਦੇ ਕੇ ਅਤੇ ਸਾਰੀਆਂ ਜਥੇਬੰਦੀਆਂ ਸਮੁੱਚੇ ਖਾਲਸਾ ਪੰਥ ਦੀ ਮਰਿਆਦਾ ਦੇ ਮੁਤਾਬਿਕ ਹੀ ਸਾਰੇ ਕਾਰਜ ਕਰਨੇ ਚਾਹੀਦੇ ਹਨ ਅਤੇ ਜਿਹੜੇ ਪਹਿਲੇ ਜਥੇਦਾਰ ਨੇ ਉਨ੍ਹਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲੇ ਜਥੇਦਾਰਾਂ ਨੂੰ ਹਟਾਉਣ ਦਾ ਤਰੀਕਾ ਗਲਤ ਸੀ , ਇਸ ਕਰਕੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ ਅਤੇ ਸਾਰੇ ਪੰਥ ਦੇ ਨਾਲ ਫੈਸਲਾ ਕਰਦੇ ਹੋਏ ਨਿਹੰਗ ਸਿੰਘ ਜਥੇਬੰਦੀਆਂ ਦੀ ਸਹਿਮਤੀ ਨਾਲ ਅਗਲਾ ਫੈਸਲਾ ਕਰਨਾ ਚਾਹੀਦਾ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਅਤੇ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਉਸੇ ਫੈਸਲੇ 'ਤੇ ਕਾਇਮ ਹੈ ਕੀ ਜਿਹੜਾ ਨਵਾਂ ਜਥੇਦਾਰ ਲਗਾਇਆ ਗਿਆ। ਉਸ ਦਾ ਵਿਰੋਧ ਜਾਰੀ ਉਨ੍ਹਾਂ ਕਿਹਾ ਕਿ ਜੋ ਫੈਸਲਾ ਹੋਲੇ ਮਹੱਲੇ ਦੌਰਾਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਗੁਰਮਤਾ ਕਰਕੇ ਕੀਤਾ ਸੀ। ਉਸ ਮੁਤਾਬਕ ਵਿਸਾਖੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦਾ ਜਿੱਥੇ ਹੈਡ ਕੁਆਰਟਰ ਹੈ। ਉੱਥੇ ਵਿਸਾਖੀ ਦੇ ਜੋੜ ਮੇਲੇ ਤੋਂ ਬਾਅਦ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦਾ ਮੁੜ ਤੋਂ ਇਕੱਤਰਤਾ ਕਰਕੇ ਗੁਰਮਤਾ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਗੁਰਮਤੇ ਤੋਂ ਪਹਿਲਾਂ ਪੁਰਾਣੇ ਜਥੇਦਾਰਾਂ ਦੀ ਬਹਾਲੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਫੈਸਲੇ ਲਏ ਜਾਣੇ ਹਨ। ਉਹ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਵਿਸ਼ਵਾਸ ਵਿੱਚ ਲੈ ਕੇ ਗੁਰਮਤਿ ਅਨੁਸਾਰ ਹੀ ਲਏ ਜਾਣ।