Home >>Punjab

Baba Zorawar Singh Birth Anniversary: ਬਾਬਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ, CM ਮਾਨ ਨੇ ਸੰਗਤ ਨੂੰ ਦਿੱਤੀ ਵਧਾਈ

Baba Zorawar Singh Birth Anniversary: ਨਿੱਕੀ ਉਮਰੇ ਸਿੱਖ ਪੰਥ ਲਈ ਮੁਗਲ ਹਕੂਮਤ ਖ਼ਿਲਾਫ਼ ਆਪਣੀ ਕੁਰਬਾਨੀ ਦੇਣ ਵਾਲੇ ਬਾਬਾ ਜ਼ੋਰਾਵਰ ਸਿੰਘ ( BABA ZORAWAR SINGH) ਦਾ ਅੱਜ ਜਨਮ ਦਿਹਾੜਾ ਸਿੱਖ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।  

Advertisement
Baba Zorawar Singh Birth Anniversary: ਬਾਬਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ, CM ਮਾਨ ਨੇ ਸੰਗਤ ਨੂੰ ਦਿੱਤੀ ਵਧਾਈ
Riya Bawa|Updated: Nov 30, 2024, 09:30 AM IST
Share

Baba Zorawar Singh Birth Anniversary: ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ (Tenth Patshah Shri Guru Gobind Singh) ਜੀ ਦੇ ਦੋ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਦਾ ਅੱਜ ਜਨਮ ਦਿਹਾੜਾ ਸ਼ਰਧਾ ਨਾਲ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ 30 ਨਵੰਬਰ 1696 ਨੂੰ ਅਨੰਦਪੁਰ ਸਾਹਿਬ, ਰੋਪੜ ਵਿਖੇ ਮਾਤਾ ਜੀਤੋ ਕੌਰ ਜੀ ਦੀ ਕੁੱਖੋਂ ਹੋਇਆ ਸੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜੇ ਪੁੱਤਰ ਸਨ।

CM ਭਗਵੰਤ ਮਾਨ

ਦੱਸ ਦਈਏ ਕਿ ਸਰਬੰਸਦਾਨੀ ਗੁਰੂ ਗੋਬਿੰਦ ਦੇ ਦੋ ( Sahabzade Zorawar Singh) ਛੋਟੇ ਸਹਿਬਜ਼ਾਦੇ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫਤਿਹ ਸਿੰਘ (7 ਸਾਲ) ਨੂੰ ਸੁਰੱਖਿਅਤ ਰਾਹ ਦੀ ਪੇਸ਼ਕਸ਼ ਕੀਤੀ ਗਈ ਸੀ, ਜੇਕਰ ਉਹ ਮੁਸਲਮਾਨ ਬਣ ਜਾਣ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਦੋਲ ਰਹੇ। ਅਖ਼ੀਰ ਫ਼ਤਵਾ ਆਇਦ ਕਰ ਕੇ ਵਜ਼ੀਦੇ ਦੇ ਹੁਕਮ ਕੀਤਾ ਕਿ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤਾ ਜਾਵੇ।

26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਬਾਬਾ ਜ਼ੋਰਾਵਰ ਸਿੰਘ (Baba Zorawar Singh Birth Anniversary) ਤੇ ਬਾਬਾ ਫਤਿਹ ਸਿੰਘ ਨੂੰ ਜੀਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤਾ ਗਿਆ।

ਇਹ ਵੀ ਪੜ੍ਹੋ: Delhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਦੜਅਸਲ ਉਸ ਸਮੇਂ ਵਿੱਚ ਭਾਰਤ ਵਿੱਚ ਔਰੰਗਜ਼ੇਬ ਦੇ ਰਾਜ ਦੌਰਾਨ ਇਸਲਾਮ ਕਬੂਲ ਨਾ ਕਰਨ ਵਾਲੇ ਲੋਕਾਂ ਨੂੰ ਮਾਰਿਆ ਜਾਂਦਾ ਸੀ। ਅਜਿਹੀ ਸਥਿਤੀ ਵਿੱਚ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਨੂੰ, ਜੋ ਆਪਣੇ ਧਰਮ ਅਤੇ ਦੇਸ਼ ਨਾਲ ਖੜ੍ਹੇ ਸਨ, ਨੂੰ ਕੰਧਾਂ ਵਿੱਚ ਜ਼ਿੰਦਾ ਦਫ਼ਨ ਕਰ ਦਿੱਤਾ ਸੀ।

Read More
{}{}