Machhiwara News(ਵਰੁਣ ਕੌਸ਼ਲ): ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਮਾਛੀਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਜੋ ਪੰਜਾਬ ਵਿੱਚ 32 ਬੰਬਾਂ ਬਾਰੇ ਗੱਲ ਕਹੀ ਹੈ ਉਸ ਬਾਰੇ ਲੋਕਾਂ ਨੂੰ ਦੱਸਣ ਕਿ ਉਨ੍ਹਾਂ ਨੂੰ ਕਿਹੜੀਆਂ ਵਿਦੇਸ਼ੀ ਏਜੰਸੀਆਂ ਜਾਂ ਹੋਰ ਸੂਤਰਾਂ ਨੇ ਸੂਚਨਾ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ 3.50 ਕਰੋੜ ਲੋਕਾਂ ਵਿਚ ਦਹਿਸ਼ਤ ਫੈਲਾਉਣ ਲਈ ਬਿਆਨ ਦਿੱਤਾ ਕਿ 18 ਬੰਬ ਫਟ ਚੁੱਕੇ ਹਨ ਅਤੇ 32 ਬੰਬ ਬਕਾਇਆ ਹਨ ਜਿਨ੍ਹਾਂ ਨੂੰ ਅਜਿਹੀਆਂ ਹਾਸੋਹੀਣ ਤੇ ਬਚਕਾਨੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਅਤੇ ਆਪਣੇ ਜੋ ਸੂਤਰ ਹਨ ਉਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਜਾਂ ਫਿਰ ਆਪਣੀ ਗਲਤੀ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗੇ।
ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਕੇਵਲ ਸਗੂਫ਼ਾ ਛੱਡਿਆ ਸੀ। ਮੰਤਰੀ ਸੌਂਦ ਨੇ ਕਿਹਾ ਕਿ ਇਸ ਤੋਂ ਵੱਡੀ ਖਤਰਨਾਕ ਗੱਲ ਇਹ ਹੋਈ ਹੈ ਕਿ ਵਿਦੇਸ਼ ਵਿਚ ਬੈਠਾ ਗੁਰਪਤਵੰਤ ਸਿੰਘ ਪੰਨੂ ਜੋ ਪੰਜਾਬ ਤੇ ਦੇਸ਼ ਦਾ ਮਾਹੌਲ ਖ਼ਰਾਬ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ, ਉਹ ਵੀ ਬਾਜਵਾ ਦੇ ਬਿਆਨ ਦਾ ਸਮਰਥਨ ਕਰ ਰਿਹਾ ਹੈ।
ਇਹ ਵੀ ਪੜ੍ਹੋ : Papalpreet Singh: ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਇਸ ਤੋਂ ਖਤਰਨਾਕ ਇਹ ਵੀ ਗੱਲ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੇ ਬਾਜਵਾ ਨਾਲ ਸਬੰਧ ਹਨ ਜੋ ਪਾਕਿਸਤਾਨ ਦੀ ਸ਼ਹਿ ’ਤੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਅਜਿਹੇ ਬਿਆਨਾਂ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਹ ਦੇਸ਼ ਦੀਆਂ ਉੱਚ ਪੱਧਰੀ ਏਜੰਸੀਆਂ ਨੂੰ ਵੀ ਪ੍ਰਤਾਪ ਸਿੰਘ ਬਾਜਵਾ ਤੋਂ ਮਾਮਲੇ ਸਬੰਧੀ ਪੁੱਛਗਿੱਛ ਕਰਨੀ ਚਾਹੀਦੀ ਹੈ।
ਪੰਜਾਬ ਸਰਕਾਰ ਦੇ ਪੰਚਾਇਤੀ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਸੁਖਵਿੰਦਰ ਸਿੰਘ ਗਿੱਲ ਨੇ ਮਾਛੀਵਾੜਾ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Jatt film: ਜਾਟ ਫਿਲਮ ਦੇ ਡਾਇਰੈਕਟਰ ਤੇ ਕਲਾਕਾਰਾਂ ਖਿਲਾਫ਼ ਜਲੰਧਰ ਵਿੱਚ ਮਾਮਲਾ ਦਰਜ