Home >>Punjab

ਸਿੱਧੂ ਮੂਸੇਵਾਲਾ ਉਤੇ ਬਣੀ ਦਸਤਾਵੇਜ਼ੀ ਪ੍ਰਕਾਸ਼ਿਤ ਕਰਨ ਸਬੰਧੀ ਬਲਕੌਰ ਸਿੰਘ ਵੱਲੋਂ ਅਦਾਲਤ ਦਾ ਰੁਖ਼ ਕਰਨ ਦਾ ਫ਼ੈਸਲਾ

Sidhu Moosewala Documentary:  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮਹਾਰਾਸ਼ਟਰ ਦੇ ਡੀਜੀਪੀ ਤੇ ਜੁਹੂ ਪੁਲਿਸ ਨੂੰ ਪੱਤਰ ਲਿਖ ਕੇ ਬੀਬੀਸੀ ਵਰਲਡ ਸਰਵਿਸ ਵੱਲੋਂ ਸਿੱਧੂ ਮੂਸੇਵਾਲਾ ਉਤੇ ਬਣਾਈ ਡਾਕੂਮੈਂਟਰੀ ਫਿਲਮ ਉਪਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।‌

Advertisement
ਸਿੱਧੂ ਮੂਸੇਵਾਲਾ ਉਤੇ ਬਣੀ ਦਸਤਾਵੇਜ਼ੀ ਪ੍ਰਕਾਸ਼ਿਤ ਕਰਨ ਸਬੰਧੀ ਬਲਕੌਰ ਸਿੰਘ ਵੱਲੋਂ ਅਦਾਲਤ ਦਾ ਰੁਖ਼ ਕਰਨ ਦਾ ਫ਼ੈਸਲਾ
Ravinder Singh|Updated: Jun 08, 2025, 05:44 PM IST
Share

Sidhu Moosewala Documentary: ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮਹਾਰਾਸ਼ਟਰ ਦੇ ਡੀਜੀਪੀ ਤੇ ਜੁਹੂ ਪੁਲਿਸ ਨੂੰ ਪੱਤਰ ਲਿਖ ਕੇ ਬੀਬੀਸੀ ਵਰਲਡ ਸਰਵਿਸ ਵੱਲੋਂ ਸਿੱਧੂ ਮੂਸੇਵਾਲਾ ਉਤੇ ਬਣਾਈ ਡਾਕੂਮੈਂਟਰੀ ਫਿਲਮ ਉਪਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।‌ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਲਕੇ (ਸੋਮਵਾਰ) ਮਾਨਯੋਗ ਅਦਾਲਤ ਦਾ ਰੁੱਖ ਕਰਨਗੇ। ਮਰਹੂਮ ਗਾਇਕ ਦੇ ਪਿਤਾ ਨੇ ਲਿਖਿਆ ਹੈ ਕਿ 11 ਜੂਨ ਨੂੰ ਦੁਪਹਿਰ 3 ਵਜੇ ਜੁਹੂ ਵਿਚ ਇਸ ਦਸਤਾਵੇਜ਼ੀ ਦੀ ਰਿਲੀਜ਼ ਲਈ ਇਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ।

ਦਸਤਾਵੇਜ਼ੀ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਬਾਰੇ ਜੋ ਦੱਸਿਆ ਤੇ ਦਿਖਾਇਆ ਜਾਵੇਗਾ, ਉਹ ਅੱਜ ਤੱਕ ਕਿਸੇ ਨੂੰ ਵੀ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਸਿੱਧੂ ਮੂਸੇਵਾਲਾ ਦੀ ‘ਜ਼ਿੰਦਗੀ , ਰਾਜ਼ ਤੇ ਕਤਲ’ ਉੱਤੇ ਆਧਾਰਿਤ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਦਸਤਾਵੇਜ਼ੀ ਬਣਾਉਣ ਤੋਂ ਪਹਿਲਾਂ ਕਿਸੇ ਨੇ ਪ੍ਰਵਾਨਗੀ ਨਹੀਂ ਲਈ ਤੇ ਇਹ ਦਸਤਾਵੇਜ਼ੀ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਮੂਸੇਵਾਲਾ ਦੇ ਪਿਤਾ ਦਾ ਦਾਅਵਾ ਹੈ ਕਿ ਉਸ ਦੇ ਪੁੱਤਰ ਦੇ ਕਤਲ ਵਿਚ ਸ਼ਾਮਲ ਲੋਕਾਂ ਦੀ ਬੀਬੀਸੀ ਨੇ ਇੰਟਰਵਿਊ ਕੀਤੀ ਹੈ। ਇਸ ਲਈ ਉਨ੍ਹਾਂ ਮਹਾਰਾਸ਼ਟਰ ਤੇ ਜੁਹੂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਰਿਵਾਰ ਦੇ ਕਾਨੂੰਨੀ ਸਲਾਹਕਾਰ ਗੁਰਬਿੰਦਰ ਸਿੰਘ ਨੇ ਇਸ ਦਸਤਾਵੇਜ਼ੀ ਦੇ ਨਿਰਮਾਤਾ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਜਿਸ ਵਿੱਚ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਡਾਕੂਮੈਂਟਰੀ ਵਿੱਚ ਸਿੱਧੂ ਮੂਸੇਵਾਲਾ ਦੀ ਨਿੱਜੀ ਜਾਣਕਾਰੀ ਅਤੇ ਕਤਲ ਨਾਲ ਸਬੰਧਤ, ਜਾਂਚ ਨਾਲ ਸਬੰਧਤ ਉਹ ਗੱਲਾਂ ਹੋਣ ਦਾ ਦਾਅਵਾ ਕੀਤਾ ਗਿਆ ਹੈ ਜਿਸ ਨਾਲ ਇਸ ਮਾਮਲੇ ਉਤੇ ਮਾੜਾ ਅਸਰ ਪੈ ਸਕਦਾ ਹੈ। ਇਹ ਸਮੱਗਰੀ ਪਰਿਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਦਿਖਾਈ ਜਾ ਰਹੀ ਹੈ।

ਇਸ ਦੇ ਨਾਲ ਹੀ ਜੋ ਨਿੱਜੀ ਚੈਨਲ ਡਾਕੂਮੈਂਟਰੀ ਬਣਾਉਣ ਵੇਲੇ ਸਿੱਧੂ ਦੇ ਦੋਸਤਾਂ ਅਤੇ ਪਰਿਵਾਰ ਦੀ ਸ਼ਮੂਲੀਅਤ ਦੀ ਗੱਲ ਕਰ ਰਿਹਾ ਹੈ ਉਸ ਵਿਚ ਵੀ ਕੋਈ ਸੱਚਾਈ ਨਹੀਂ ਹੈ। ਇਸ ਲਈ ਜੇਕਰ ਚੈਨਲ ਵੱਲੋਂ ਅਤੇ ਮੁੰਬਈ ਪੁਲਿਸ ਵੱਲੋਂ ਇਸ ਉੱਤੇ ਰੋਕ ਨਾ ਲਗਾਈ ਗਈ ਤਾਂ ਫਿਰ ਅਸੀਂ ਅਦਾਲਤ ਦਾ ਰੁਖ ਕਰਾਂਗੇ ਅਤੇ ਕੜੀ ਕਾਰਵਾਈ ਦੀ ਮੰਗ ਕਰਾਂਗੇ।'

Read More
{}{}