Balwant Singh Rajoana parole: ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਕਿਹਾ ਜਾ ਰਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ। ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ।
ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ 1 ਘੰਟੇ ਲਈ ਪੈਰੋਲ ਦਿੱਤੀ ਗਈ ਸੀ। ਕਾਬਿਲੇਗੌਰ ਹੈ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Balwant Rajoana: ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ; ਭਲਕੇ ਆਉਣਗੇ ਜੇਲ੍ਹ ਵਿਚੋਂ ਬਾਹਰ
ਉਨ੍ਹਾਂ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ। ਇਸ ਮਗਰੋਂ ਹੁਣ ਉਨ੍ਹਾਂ ਦਾ ਭੋਗ ਉਨ੍ਹਾਂ ਦੇ ਪਿੰਡ ਵਿੱਚ ਪਾਏ ਜਾਣਗੇ। ਇਹ ਸਮਾਗਮ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰਾਜੋਆਣਾ ਕਲਾ ਵਿੱਚ ਹੋਵੇਗਾ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਹ ਸਖ਼ਤ ਸੁਰੱਖਿਆ ਹੇਠ ਜਾਣਗੇ। ਇਸ ਮਗਰੋਂ ਉਹ ਵਾਪਸ ਪਟਿਆਲਾ ਜੇਲ੍ਹ ਚਲੇ ਜਾਣਗੇ।