Banur News(ਕੁਲਦੀਪ ਸਿੰਘ): ਰਾਜਪੁਰਾ ਨੇੜੇ ਬਨੂੜ ਦੇ ਪਿੰਡ ਘੜਮ ਕਲਾ ਵਿੱਚ ਸਥਿਤ ਗੁਰੂ ਨਾਨਕ ਮੋਦੀ ਖਾਨਾ ਸਟੋਰ ਵਿੱਚ ਸ਼ਨੀਵਾਰ ਰਾਤ ਨੂੰ ਲਗਭਗ 1 ਵਜੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਸਟੋਰ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸ਼ੁਰੂਆਤੀ ਅੰਦਾਜ਼ੇ ਅਨੁਸਾਰ ਇਸ ਹਾਦਸੇ ਵਿੱਚ ਲਗਭਗ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਸਟੋਰ ਸੰਚਾਲਕ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਅੱਗ ਰਾਤ 1 ਵਜੇ ਦੇ ਕਰੀਬ ਲੱਗੀ। ਉਨ੍ਹਾਂ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਨੇ ਜਲਦੀ ਹੀ ਪੂਰੇ ਸਟੋਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਥਿਤੀ ਨੂੰ ਗੰਭੀਰ ਹੁੰਦਾ ਦੇਖ ਕੇ ਤੁਰੰਤ ਰਾਜਪੁਰਾ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।