Home >>Punjab

ਬਰਨਾਲਾ ‘ਚ ਦਰਿੰਦਗੀ! ਨਸ਼ੀਲੀ ਦਵਾਈ ਦੇ ਕੇ ਚਾਰ ਨੌਜਵਾਨਾਂ ਨੇ ਕੀਤਾ ਨਾਬਾਲਗ ਲੜਕੀ ਨਾਲ ਜਬਰ ਜਨਾਹ

Barnala News: ਬਰਨਾਲਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਉਸਨੂੰ ਨਸ਼ੀਲੀਆਂ ਦਵਾਈਆਂ ਦਿੱਤੀਆਂ ਗਈਆਂ ਅਤੇ ਬਲਾਤਕਾਰ ਕੀਤਾ ਗਿਆ।   

Advertisement
ਬਰਨਾਲਾ ‘ਚ ਦਰਿੰਦਗੀ! ਨਸ਼ੀਲੀ ਦਵਾਈ ਦੇ ਕੇ ਚਾਰ ਨੌਜਵਾਨਾਂ ਨੇ ਕੀਤਾ ਨਾਬਾਲਗ ਲੜਕੀ ਨਾਲ ਜਬਰ ਜਨਾਹ
Sadhna Thapa|Updated: Feb 23, 2025, 05:49 PM IST
Share

Barnala News: ਬਰਨਾਲਾ ਦੀ ਇੱਕ ਨਾਬਾਲਗ ਲੜਕੀ ਨਾਲ ਚਾਰ ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੂਰੀ ਘਟਨਾ ਬਾਰੇ ਪੀੜਤ ਲੜਕੀ ਨੇ ਦੱਸਿਆ ਕਿ ਇਹ ਨੌਜਵਾਨ ਉਸਨੂੰ ਇਹ ਕਹਿ ਕੇ ਆਪਣੇ ਨਾਲ ਲੈ ਗਏ ਕਿ ਉਸਦਾ ਭਰਾ ਹਾਦਸਾਗ੍ਰਸਤ ਹੋ ਗਿਆ ਹੈ ਅਤੇ ਜ਼ਖਮੀ ਹੋ ਗਿਆ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਕੋਈ ਨਸ਼ੀਲੀ ਚੀਜ਼ ਖੁਆ ਦਿੱਤੀ ਜਿਸ ਕਾਰਨ ਉਸਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਈ। 

ਇਸ ਤੋਂ ਬਾਅਦ ਇਹ ਮੁੰਡੇ ਉਸਨੂੰ ਲੁਧਿਆਣਾ ਲੈ ਗਏ ਜਿੱਥੇ ਇਨ੍ਹਾਂ ਨੌਜਵਾਨਾਂ ਨੇ ਲੜਕੀ ਨਾਲ ਬਲਾਤਕਾਰ ਕੀਤਾ। ਬਾਅਦ ਵਿੱਚ, ਉਹ ਉਸਨੂੰ ਬਰਨਾਲਾ ਛੱਡ ਗਏ ਅਤੇ ਉੱਥੇ ਪਹੁੰਚਣ ਤੋਂ ਬਾਅਦ, ਲੜਕੀ ਨੇ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੀੜਤ ਲੜਕੀ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਇਨਸਾਫ਼ ਦਿਵਾਇਆ ਜਾਵੇ।

ਇਸ ਮਾਮਲੇ ਸਬੰਧੀ ਬਰਨਾਲਾ ਪੁਲਿਸ ਸਟੇਸ਼ਨ ਦੇ ਐਸਐਚਓ ਪੁਲਿਸ ਡਿਊਟੀ ਅਫ਼ਸਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤਹਿਤ ਪੀੜਤ ਲੜਕੀ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਡਾਕਟਰੀ ਜਾਂਚ ਕਰਵਾਈ ਗਈ ਹੈ, ਜਿਸ ਤਹਿਤ ਚਾਰ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More
{}{}