Home >>Punjab

Barnala Fraud News: ਵਿਦੇਸ਼ ਜਾਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

 Barnala Fraud News: ਪਰਿਵਾਰ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਹੈ। ਉਸ ਨੇ ਪਸ਼ੂ, ਸੋਨਾ ਵੇਚ ਕੇ ਅਤੇ ਕਰਜ਼ਾ ਲੈ ਕੇ ਇਸ ਪੈਸਿਆਂ ਦਾ ਪ੍ਰਬੰਧ ਕੀਤਾ।  

Advertisement
Barnala Fraud News: ਵਿਦੇਸ਼ ਜਾਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
Riya Bawa|Updated: Dec 10, 2024, 08:40 AM IST
Share

Punjab Fraud News: ਵਿਦੇਸ਼ ਜਾਣ ਦੇ ਨਾਂ 'ਤੇ ਅੱਜਕੱਲ੍ਹ ਲੋਕਾਂ ਵੱਲੋਂ ਲੱਖਾਂ ਦੀ ਠੱਗੀ ਮਾਰੀ ਜਾਂਦੀ ਹੈ ਅਤੇ ਹੁਣ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਦੇਸ਼ ਜਾਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ ਹਨ। ਇਹ ਘਟਨਾ ਕੱਲ੍ਹ ਬਰਨਾਲਾ ਜ਼ਿਲ੍ਹੇ ਦੇ ਪਿੰਡ ਰੂੜੇਕੇ ਦੀ ਹੈ ਜਿੱਥੇ ਦੁਪਹਿਰ ਤੋਂ ਪਿਉ-ਧੀ ਟੈਂਕੀ ਦੇ ਉੱਪਰੋਂ ਪੈਟਰੋਲ ਲੈ ਕੇ ਚੜ੍ਹੇ ਸਨ। ਇਸੇ ਪਿੰਡ ਦੇ ਇੱਕ ਵਿਅਕਤੀ ਨੇ ਲੜਕੀ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 10 ਲੱਖ ਰੁਪਏ ਲਏ ਸਨ। 

ਚਾਰ ਸਾਲਾਂ ਤੋਂ ਪਰਿਵਾਰ ਨੂੰ ਪੈਸੇ ਵਾਪਸ ਨਹੀਂ ਕੀਤੇ ਗਏ ਜਿਸ ਕਾਰਨ ਪੀੜਤ ਪਰਿਵਾਰ ਅੱਜ ਟੈਂਕੀ 'ਤੇ ਚੜ੍ਹ ਗਿਆ। ਪੰਚਾਇਤ ਅਤੇ ਪਿੰਡ ਵਾਸੀ ਵੀ ਪੀੜਤ ਪਰਿਵਾਰ ਤੱਕ ਪਹੁੰਚ ਗਏ ਹਨ ਅਤੇ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਹੇ ਹਨ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪਿਉ-ਧੀ ਨੂੰ ਟੈਂਕੀ ਤੋਂ ਹੇਠਾਂ ਉਤਰਨ ਦੀ ਅਪੀਲ ਕੀਤੀ ਪਰ ਪੀੜਤ ਪਰਿਵਾਰ ਪੈਸੇ ਮਿਲਣ ਤੱਕ ਹੇਠਾਂ ਉਤਰਨ ਤੋਂ ਇਨਕਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ:  Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਧੁੰਦ ਤੋਂ ਬਾਅਦ ਸੀਤ ਲਹਿਰ ਦਾ ਅਲਰਟ! ਹੁਣ ਪਵੇਗੀ ਕੜਾਕੇ ਦੀ ਠੰਡ
 

 

ਇਸ ਸਬੰਧੀ ਪਾਣੀ ਦੀ ਟੈਂਕੀ ’ਤੇ ਚੜ੍ਹੀ ਲੜਕੀ ਜਸਪ੍ਰੀਤ ਕੌਰ ਅਤੇ ਉਸ ਦੇ ਪਿਤਾ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰੀ ਜਿਸ ਕਾਰਨ ਅੱਜ ਉਹ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ। ਉਸ ਨੇ ਦੱਸਿਆ ਕਿ ਪਿੰਡ ਦੇ ਨੰਬਰਦਾਰ ਜਗਤਾਰ ਸਿੰਘ ਨੇ 10 ਲੱਖ ਰੁਪਏ ਲੈ ਕੇ 2021 ਵਿੱਚ ਆਸਟ੍ਰੇਲੀਆ ਭੇਜਣ ਦੀ ਗੱਲ ਕੀਤੀ ਸੀ ਜਿਸ ਤੋਂ ਬਾਅਦ ਉਸ ਨੇ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ। ਕੁਝ ਸਮੇਂ ਬਾਅਦ ਉਸ ਨੇ ਫਿਰ 12 ਲੱਖ ਰੁਪਏ ਦੀ ਮੰਗ ਕੀਤੀ। ਪਰ ਸਾਡੇ ਕੋਲ ਹੋਰ ਪੈਸੇ ਨਹੀਂ ਸਨ, ਇਸ ਲਈ ਉਨ੍ਹਾਂ ਨੇ ਉਕਤ ਪਰਿਵਾਰ ਨੂੰ ਸਾਡੇ 10 ਲੱਖ ਰੁਪਏ ਅਤੇ ਫਾਈਲਾਂ ਵਾਪਸ ਕਰਨ ਲਈ ਕਿਹਾਪਰ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਐਸਐਸਪੀ ਬਰਨਾਲਾ ਨੂੰ ਵੀ ਸ਼ਿਕਾਇਤ ਕੀਤੀ ਹੈ। ਜਿਸ ਦੀ ਜਾਂਚ ਡੀਐਸਪੀ ਤਪਾ ਵੱਲੋਂ ਕੀਤੀ ਗਈ। ਜਿਨ੍ਹਾਂ ਨੂੰ ਏਜੰਟ ਪਰਿਵਾਰ ਵੱਲੋਂ ਇੱਕ ਸਾਲ ਦੇ ਅੰਦਰ ਪੈਸੇ ਵਾਪਸ ਕਰਨ ਦਾ ਸਮਾਂ ਦਿੱਤਾ ਗਿਆ ਸੀ। ਪਿਛਲੇ ਮਹੀਨੇ ਦੀ 15 ਤਰੀਕ ਨੂੰ ਇੱਕ ਸਾਲ ਬੀਤ ਚੁੱਕਾ ਹੈ ਪਰ ਹੁਣ ਤੱਕ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਜਾ ਰਹੇ ਹਨ ਜਿਸ ਕਾਰਨ ਅੱਜ ਉਹ ਪੈਟਰੋਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਨ ਲਈ ਮਜਬੂਰ ਹੋਏ ਹਨ। ਉਨ੍ਹਾਂ ਦੱਸਿਆ ਕਿ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚੱਲ ਰਿਹਾ ਹੈ। ਉਸ ਨੇ ਪਸ਼ੂ, ਸੋਨਾ ਵੇਚ ਕੇ ਅਤੇ ਕਰਜ਼ਾ ਲੈ ਕੇ ਇਸ ਦੌਲਤ ਦਾ ਪ੍ਰਬੰਧ ਕੀਤਾ। ਪਰ ਪਿਛਲੇ ਚਾਰ ਸਾਲਾਂ ਤੋਂ ਉਹ ਇਨਸਾਫ਼ ਲੈਣ ਲਈ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ 10 ਲੱਖ ਰੁਪਏ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਉਹ ਟੈਂਕੀ ਤੋਂ ਨਹੀਂ ਉਤਰਨਗੇ।

ਇਹ ਵੀ ਪੜ੍ਹੋ: Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਦੀ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ! ਜਾਣੋ ਕਾਰਨ 

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਇੰਸਪੈਕਟਰ ਸ਼ਰੀਫ ਖਾਨ ਵੀ ਮੌਕੇ ’ਤੇ ਪਹੁੰਚ ਗਏ। ਜਿਸ ਨੇ ਟੈਂਕੀ 'ਤੇ ਚੜ੍ਹ ਕੇ ਪਿਉ-ਧੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਗੱਲ ਕਰਕੇ ਮਾਮਲਾ ਸੁਲਝਾਇਆ ਜਾ ਰਿਹਾ ਹੈ।

 

Read More
{}{}