Home >>Punjab

ਘਰੇਲੂ ਕਲੇਸ਼ ਕਾਰਨ ਪਤੀ-ਪਤਨੀ ਦੇ ਝਗੜੇ 'ਚ 5 ਸਾਲ ਦੀ ਬੱਚੀ ਦੀ ਦਿੱਤੀ ਬਲੀ

Barnala News: ਪਤੀ-ਪਤਨੀ ਵਿਚਕਾਰ ਘਰੇਲੂ ਝਗੜੇ ਦੌਰਾਨ ਇੱਕ ਮਾਂ ਨੇ ਆਪਣੀ 5 ਸਾਲਾ ਧੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਖੁਦ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।  

Advertisement
ਘਰੇਲੂ ਕਲੇਸ਼ ਕਾਰਨ ਪਤੀ-ਪਤਨੀ ਦੇ ਝਗੜੇ 'ਚ 5 ਸਾਲ ਦੀ ਬੱਚੀ ਦੀ ਦਿੱਤੀ ਬਲੀ
Sadhna Thapa|Updated: Mar 26, 2025, 11:40 AM IST
Share

Barnala News: ਬਰਨਾਲਾ ਦੇ ਸ਼ਹਿਰ ਧਨੌਲਾ ਦੇ ਪਿੰਡ ਕੁਬੇ ਵਿੱਚ ਉਸ ਸਮੇਂ ਸੋਗਮਈ ਮਾਹੌਲ ਬਣ ਗਿਆ ਜਦੋਂ ਇੱਕ ਵਿਆਹੁਤਾ ਔਰਤ ਨੇ ਆਪਣੀ 5 ਸਾਲਾ ਧੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਬਾਅਦ ਵਿੱਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਜਾਣਕਾਰੀ ਦਿੰਦੇ ਹੋਏ ਧਨੌਲਾ ਪੁਲਿਸ ਸਟੇਸ਼ਨ ਦੇ ਮੁਖੀ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਧਨੌਲਾ ਵਿੱਚ ਇੱਕ ਔਰਤ ਵਿਆਹੀ ਹੋਈ ਸੀ ਅਤੇ ਉਸਦਾ ਪਰਿਵਾਰਕ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸਨੇ ਆਪਣੀ ਧੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਉਸਨੇ ਖੁਦ ਵੀ ਨਹਿਰ ਵਿੱਚ ਛਾਲ ਮਾਰ ਦਿੱਤੀ।

ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਉਸਨੂੰ ਬਚਾ ਲਿਆ, ਪਰ 5 ਸਾਲਾ ਗੁਰਨੀਤ ਕੌਰ ਦੀ ਮੌਤ ਹੋ ਗਈ, ਜਿਸ ਸਬੰਧੀ ਮ੍ਰਿਤਕਾ ਦੇ ਪਿਤਾ ਬਾਰੂ ਸਿੰਘ ਦੇ ਬਿਆਨ ਦੇ ਆਧਾਰ 'ਤੇ ਲੜਕੀ ਵਿਰੁੱਧ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਜ਼ਮਾਨਤ ਮਿਲਣ 'ਤੇ ਬੰਟੀ ਰੋਮਾਣਾ ਨੇ ਪੰਜਾਬ ਸਰਕਾਰ ਨੂੰ ਘੇਰਿਆ

 

ਇਸ ਮੌਕੇ ਧਨੌਲਾ ਥਾਣੇ ਦੇ ਐਸਐਚਓ ਲਖਬੀਰ ਸਿੰਘ ਨੇ ਦੱਸਿਆ ਕਿ ਪਿੰਡ ਕੁਬੇ ਦੇ ਸਰਪੰਚ ਨੇ ਉਨ੍ਹਾਂ ਨੂੰ ਫ਼ੋਨ 'ਤੇ ਸੂਚਿਤ ਕੀਤਾ ਸੀ ਕਿ ਇੱਕ ਔਰਤ ਅਤੇ ਉਸਦੀ ਛੇ ਸਾਲ ਦੀ ਧੀ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਜਿਸ ਤੋਂ ਬਾਅਦ, ਜਦੋਂ ਉਹ ਮੌਕੇ 'ਤੇ ਪਹੁੰਚੇ, ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਔਰਤ ਨੂੰ ਬਚਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀ ਦੇ ਪਿਤਾ ਨਾਲ ਗੱਲ ਕਰਨ ਤੋਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਵਿਚਕਾਰ ਪਰਿਵਾਰਕ ਝਗੜਾ ਸੀ ਅਤੇ ਉਨ੍ਹਾਂ ਦੀ ਪਤਨੀ ਅਕਸਰ ਲੜਾਈ ਤੋਂ ਬਾਅਦ ਆਪਣੇ ਮਾਪਿਆਂ ਦੇ ਘਰ ਜਾਂਦੀ ਸੀ। ਪਰਿਵਾਰਕ ਝਗੜੇ ਕਾਰਨ ਇੱਕ ਔਰਤ ਨੇ ਆਪਣੀ ਧੀ ਨਾਲ ਨਹਿਰ ਵਿੱਚ ਛਾਲ ਮਾਰ ਦਿੱਤੀ। ਐਸਐਚਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦਾ ਬਿਆਨ ਦਰਜ ਕੀਤਾ ਹੈ ਅਤੇ ਮ੍ਰਿਤਕ ਦੀ ਮਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਸਵਾਰੀਆਂ ਪਿੱਛੇ ਆਟੋ ਚਾਲਕਾਂ ਵਿਚਕਾਰ ਝੜਪ; ਆਟੋ ਡਰਾਈਵਰ ਦੀ ਇਲਾਜ ਦੌਰਾਨ ਹੋਈ ਮੌਤ

 

Read More
{}{}