Barnala News: ਸ਼ਿਕਾਇਤਕਰਤਾ ਪਰਵਿੰਦਰ ਕੌਰ, ਜੋ ਕਿ ਬਰਨਾਲਾ ਦੀ ਰਹਿਣ ਵਾਲੀ ਹੈ, ਉਸਨੇ ਸ਼ਿਕਾਇਤ ਦਰਜ ਕਰਵਾਈ ਕਿ ਮਹਿਲ ਕਲਾਂ ਥਾਣੇ ਦੇ ਏਐਸਆਈ ਜੱਗਾ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਉਸਦੇ ਭਰਾ ਨੂੰ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਕੱਪੜਿਆਂ ਦੀ ਤਲਾਸ਼ੀ ਦੌਰਾਨ, ਉਸ ਕੋਲੋਂ ਇੱਕ ਘੜੀ, ਡੇਢ ਤੋਲੇ ਸੋਨੇ ਦੀ ਚੇਨ, ਇੱਕ ਆਈਫੋਨ ਅਤੇ 10,000 ਰੁਪਏ ਬਰਾਮਦ ਹੋਏ, ਜਿਨ੍ਹਾਂ ਨੂੰ ਪੁਲਿਸ ਵਾਲਿਆਂ ਨੇ ਰਿਕਾਰਡ ਨਹੀਂ ਕੀਤਾ। ਜਦੋਂ ਉਸਨੇ ਉਕਤ ਪੁਲਿਸ ਮੁਲਾਜ਼ਮਾਂ ਤੋਂ ਇਹ ਸਮਾਨ ਮੰਗਿਆ ਤਾਂ ਉਨ੍ਹਾਂ ਨੇ ਬਦਲੇ ਵਿੱਚ 50,000 ਰੁਪਏ ਦੀ ਮੰਗ ਕੀਤੀ।
ਇਸ ਮੌਕੇ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਅੱਜ ਥਾਣਾ ਮਹਿਲ ਕਲਾਂ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਸਨੇ ਦੱਸਿਆ ਕਿ ਥਾਣੇ ਵਿੱਚ ਇੱਕ ਪੁਲਿਸ ਕੇਸ ਵਿੱਚ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਗਈ ਸੀ, ਜਿਸ 'ਤੇ ਵਿਜੀਲੈਂਸ ਨੇ ਮੌਕੇ 'ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਵਿੰਦਰ ਕੌਰ, ਜੋ ਕਿ ਬਰਨਾਲਾ ਦੀ ਰਹਿਣ ਵਾਲੀ ਹੈ, ਉਸਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਹਿਲ ਕਲਾਂ ਥਾਣੇ ਦੇ ਏਐਸਆਈ ਜੱਗਾ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਉਸ ਦੇ ਭਰਾ ਨੂੰ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸਦੇ ਕੱਪੜਿਆਂ ਦੀ ਤਲਾਸ਼ੀ ਦੌਰਾਨ, ਉਸ ਕੋਲੋਂ ਇੱਕ ਘੜੀ, ਡੇਢ ਤੋਲੇ ਸੋਨੇ ਦੀ ਚੇਨ, ਇੱਕ ਆਈਫੋਨ ਅਤੇ 10,000 ਰੁਪਏ ਬਰਾਮਦ ਹੋਏ, ਜਿਨ੍ਹਾਂ ਨੂੰ ਪੁਲਿਸ ਵਾਲਿਆਂ ਨੇ ਰਿਕਾਰਡ ਨਹੀਂ ਕੀਤਾ।
ਜਦੋਂ ਉਸਨੇ ਉਕਤ ਪੁਲਿਸ ਮੁਲਾਜ਼ਮਾਂ ਤੋਂ ਇਹ ਸਮਾਨ ਮੰਗਿਆ ਤਾਂ ਉਨ੍ਹਾਂ ਨੇ 50 ਹਜ਼ਾਰ ਰੁਪਏ ਦੇ ਬਦਲੇ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਟੀਮ ਨੇ ਮਹਿਲ ਕਲਾਂ ਥਾਣੇ 'ਤੇ ਛਾਪਾ ਮਾਰਿਆ ਅਤੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਕਿਹਾ ਕਿ ਧਰਮਿੰਦਰ ਸਿੰਘ ਨੂੰ ਸ਼ਰਾਬ ਦੀ ਦੁਕਾਨ ਵਿੱਚ ਭੰਨਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿੱਚ ਉਸ ਤੋਂ ਰਿਸ਼ਵਤ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਨੇ ਇਸ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਕਰਮਚਾਰੀ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।