Home >>Punjab

Bathinda News: ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਪੀਕਰਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਕੀਤੀ ਅਪੀਲ

Bathinda News: 30 ਦਸੰਬਰ ਦੇ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨਾਂ ਵੱਲੋਂ ਸਪੀਕਰਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

Advertisement
Bathinda News: ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਪੀਕਰਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਕੀਤੀ ਅਪੀਲ
Ravinder Singh|Updated: Dec 29, 2024, 05:38 PM IST
Share

Bathinda News: ਖਨੌਰੀ ਬਾਰਡਰ 'ਤੇ ਲੰਬੇ ਸਮੇਂ ਤੋਂ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਬੈਠੇ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਰੁੱਧ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਖਰਾਬ ਹੋ ਰਹੀ ਹੈ। 

ਉਨ੍ਹਾਂ ਦੇ ਸਮਰਥਨ ਵਿੱਚ, ਕਿਸਾਨ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਦੇ ਵਿਰੋਧ ਵਿੱਚ ਬਠਿੰਡਾ ਸ਼ਹਿਰ ਦੀਆਂ ਸੜਕਾਂ 'ਤੇ ਕਾਫਲਾ ਕੱਢਿਆ ਅਤੇ ਸ਼ਹਿਰ ਵਾਸੀਆਂ ਨੂੰ ਲਾਊਡ ਸਪੀਕਰਾਂ ਰਾਹੀਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦੁਕਾਨਾਂ ਬੰਦ ਰੱਖ ਕੇ ਕਿਸਾਨੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਬੈਠੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ : Punjab Bandh Update: ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ; ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ

ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਬੰਦ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।

ਜਾਣੋ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ

ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸ-ਟਰੇਨਾਂ ਬੰਦ ਰਹਿਣਗੀਆਂ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ। ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸ ਸਮੇਂ ਦੌਰਾਨ ਹੇਠ ਲਿਖੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ-

ਪੈਟਰੋਲ ਪੰਪ ਤੇ ਗੈਸ ਏਜੰਸੀਆਂ
ਰੇਲ ਸੇਵਾਵਾਂ
ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ
ਦੁਕਾਨਾਂ ਦੇ ਸ਼ਟਰ ਵੀ ਬੰਦ ਰਹਿਣਗੇ
ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ

ਸਰਵਣ ਸਿੰਘ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਚਾਲੂ ਰੱਖੀਆਂ ਜਾਣਗੀਆਂ। ਜਿਸ ਵਿੱਚ ਹੇਠ ਲਿਖੀਆਂ ਸੇਵਾਵਾਂ ਸ਼ਾਮਲ ਹਨ-

ਮੈਡੀਕਲ ਸੇਵਾਵਾਂ
ਵਿਆਹ ਦੀ ਰਸਮ
ਹਵਾਈ ਅੱਡੇ ਦੀਆਂ ਜ਼ਰੂਰੀ ਸੇਵਾਵਾਂ
ਬੱਚਿਆਂ ਦੀ ਇੰਟਰਵਿਊ ਕਰਨ ਵਰਗੀਆਂ ਮਹੱਤਵਪੂਰਨ ਪ੍ਰਕਿਰਿਆਵਾਂ

ਇਹ ਵੀ ਪੜ੍ਹੋ : Mansa News: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ 'ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ

Read More
{}{}