Bathinda Kisan Clash: ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਤੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਤਿੱਖੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗਾਂ ਅਤੇ ਰੋੜੇ ਵਰਾਏ ਗਏ ਹਨ। ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ। ਕਿਸਾਨਾਂ ਵੱਲੋਂ ਤਹਿਸ਼ ਵਿੱਚ ਆ ਕੇ ਪੁਲਿਸ ਦੀਆਂ ਗੱਡੀਆਂ ਭੰਨੀਆਂ। ਕਿਸਾਨਾਂ ਵੱਲੋਂ ਪਿੰਡ ਰਾਏਕੇ ਕਲਾਂ ਦੀ ਅਨਾਜ ਮੰਡੀ ਵਿੱਚ ਅਣਮੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।
ਦਰਅਸਲ ਝੋਨੇ ਦੀ ਵਾਢੀ ਦਾ ਸੀਜ਼ਨ ਜਾਰੀ ਹੈ। ਪੰਜਾਬ ਦੀਆਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪੰਜਾਬ ਦੀ ਕਿਸਾਨੀ ਰੁਲ ਰਹੀ ਹੈ। ਪੰਜਾਬ ਸਰਕਾਰ ਖੁਦ ਕਿਸਾਨਾਂ ਦੀ ਫਸਲ ਦਾ ਮੰਡੀਆਂ ਵਿੱਚੋਂ ਦਾਣਾ ਦਾਣਾ ਚੁੱਕਣ ਦਾ ਦਾਅਵਾ ਕਰ ਰਹੀ ਸੀ ਪਰ ਅਜਿਹਾ ਨਹੀਂ ਹੋ ਰਿਹਾ, ਕਿਸਾਨਾਂ ਦੀ ਫਸਲ ਹਾਲੇ ਵੀ ਮੰਡੀਆਂ ਵਿੱਚ ਹੀ ਰੁਲ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਅਤੇ ਪੰਜਾਬ ਸਰਕਾਰ ਵਿੱਚ ਚੱਲਿਆ ਰੇੜਕਾ ਅੱਜ ਤਿੱਖੇ ਟਕਰਾ ਵਿੱਚ ਬਦਲ ਗਿਆ।
ਇਹ ਵੀ ਪੜ੍ਹੋ: Tarn Taran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ
ਪਿੰਡ ਰਾਏਕੇ ਕਲਾਂ ਵਿਖੇ ਕਿਸਾਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾਉਂਦੇ ਹੋਏ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ ਗਈ। ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬੰਧਕ ਬਣਾਏ ਗਏ ਅਧਿਕਾਰੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖੀ ਝੜਪ ਹੋ ਗਈ। ਇਸ ਝੜਪ ਵਿੱਚ ਕਿਸਾਨਾਂ ਵੱਲੋਂ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ ਗਈ।
ਦੂਸਰੇ ਪਾਸੇ ਪੁਲਿਸ ਵੱਲੋਂ ਵੀ ਕਿਸਾਨਾਂ 'ਤੇ ਲਾਠੀ ਚਾਰਜ ਕੀਤਾ ਗਿਆ ਹੈ। ਇਸ ਘਟਨਾਕ੍ਰਮ ਦੌਰਾਨ ਜਿੱਥੇ ਪੁਲਿਸ ਕਰਮਚਾਰੀ ਅਤੇ ਕਿਸਾਨ ਜ਼ਖਮੀ ਹੋਏ ਹਨ। ਉੱਥੇ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ਵਿੱਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਹਰਸਿਮਰਤ ਕੌਰ ਬਾਦਲ ਦਾ ਟਵੀਟ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੀ ਹਾਂ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੰਡੀ ਵਿੱਚ ਫ਼ਸਲ ਵੇਚਣ ਗਏ ਕਿਸਾਨਾਂ ਉੱਪਰ ਡਾਂਗਾਂ ਵਰਾਈਆਂ ਗਈਆਂ ਹਨ ਕਿਸਾਨ ਦੀ ਫ਼ਸਲ ਨਹੀਂ ਵਿਕ ਰਹੀ, ਕਿਸਾਨਾਂ ਦੀ ਫ਼ਸਲ ਉੱਪਰ ਕੱਟ ਲਗਾਇਆ ਜਾ ਰਿਹਾ ਹੈ ਪੰਜਾਬ ਦੀ ਨਿਕੰਮੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਉਹਨਾਂ ਉੱਪਰ ਲਾਠੀਚਾਰਜ ਕਰਵਾ ਰਹੀ ਹੈ।
ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੀ ਹਾਂ
ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੰਡੀ ਵਿੱਚ ਫ਼ਸਲ ਵੇਚਣ ਗਏ ਕਿਸਾਨਾਂ ਉੱਪਰ ਡਾਂਗਾਂ ਵਰਾਈਆਂ ਗਈਆਂ ਹਨ
ਕਿਸਾਨ ਦੀ ਫ਼ਸਲ ਨਹੀਂ ਵਿਕ ਰਹੀ, ਕਿਸਾਨਾਂ ਦੀ ਫ਼ਸਲ ਉੱਪਰ ਕੱਟ ਲਗਾਇਆ ਜਾ ਰਿਹਾ ਹੈ
ਪੰਜਾਬ… pic.twitter.com/FhsTxnwLqT— Harsimrat Kaur Badal (@HarsimratBadal_) November 12, 2024