Home >>Punjab

Bathinda Lok Sabha Seat: ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਚਾਈ ਸਾਖ਼

Bathinda Lok Sabha Seat:  ਪੰਜਾਬ ਵਿੱਚ ਲੋਕ ਸਭਾ ਵੋਟਾਂ ਦੀ ਗਿਣਤੀ ਨਾਲ ਸਥਿਤੀ ਲਗਭਗ ਸਪੱਸ਼ਟ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕਾਰਗੁਜ਼ਾਰੀ ਖਾਸ ਠੀਕ ਨਹੀਂ ਰਹੀ ਹੈ।

Advertisement
Bathinda Lok Sabha Seat: ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਚਾਈ ਸਾਖ਼
Ravinder Singh|Updated: Jun 04, 2024, 02:58 PM IST
Share

Bathinda Lok Sabha Seat:  ਪੰਜਾਬ ਵਿੱਚ ਲੋਕ ਸਭਾ ਵੋਟਾਂ ਦੀ ਗਿਣਤੀ ਨਾਲ ਸਥਿਤੀ ਲਗਭਗ ਸਪੱਸ਼ਟ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕਾਰਗੁਜ਼ਾਰੀ ਖਾਸ ਠੀਕ ਨਹੀਂ ਰਹੀ ਹੈ। ਸਿਰਫ਼ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਹੀ ਅਕਾਲੀ ਦਲ ਦੀ ਸਾਖ ਨੂੰ ਬਚਾਉਂਦੇ ਨਜ਼ਰ ਰਹੇ ਹਨ। ਬਾਕੀ ਥਾਵਾਂ ਉਤੇ ਅਕਾਲੀ ਦਲ ਦੀ ਸਿਆਸੀ ਕਾਰਗੁਜ਼ਾਰੀ ਠੀਕ ਨਹੀਂ ਰਹੀ ਹੈ।

ਹਰਸਿਮਰਤ ਕੌਰ ਬਾਦਲ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ। ਦੁਪਹਿਰ 2.40 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 362925 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 310341 ਵੋਟਾਂ ਹਨ।

ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 193419 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 106598 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ। ਇਸ ਵਿਚਾਲੇ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਸਮਰਥਕਾਂ ਨੂੰ ਘੱਲੂਘਾਰਾ ਹਫ਼ਤੇ ਹੋਣ ਦੇ ਮੱਦੇਨਜ਼ਰ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ।

ਕਾਬਿਲੇਗੌਰ ਹੈ ਕਿ ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : Punjab Lok Sabha Election Result 2024 Live Streaming: ਪੰਜਾਬ ਵਿੱਚ ਕਾਂਗਰਸ 6 'ਤੇ, 'ਆਪ' 3 'ਤੇ, ਅਕਾਲੀ ਦਲ 2 'ਤੇ ਅਤੇ 2 'ਤੇ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ

ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।

ਇਹ ਵੀ ਪੜ੍ਹੋ : Sangrur Lok Sabha Election Result Live: ਸੰਗਰੂਰ ਸੀਟ ਚੋਂ 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਤੈਅ

Read More
{}{}