Home >>Punjab

Bathinda Kidnapping News: ਬਠਿੰਡਾ ਪੁਲਿਸ ਨੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Bathinda Kidnapping News: ਬਠਿੰਡਾ ਦੇ ਇੱਕ ਫਾਈਨਾਂਸਰ ਕਾਰੋਬਾਰੀ ਨੂੰ 1 ਅਪ੍ਰੈਲ ਨੂੰ ਕੁੱਝ ਲੋਕਾਂ ਨੇ ਅਗਵਾ ਕਰ ਲਿਆ ਸੀ। ਫਿਰ ਇਨ੍ਹਾਂ ਲੋਕਾਂ ਨੇ ਫਾਈਨਾਂਸਰ ਦੇ ਪਰਿਵਾਰ ਤੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। 

Advertisement
Bathinda Kidnapping News: ਬਠਿੰਡਾ ਪੁਲਿਸ ਨੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Manpreet Singh|Updated: Apr 04, 2024, 04:32 PM IST
Share

Bathinda Kidnapping News: ਬਠਿੰਡਾ ਪੁਲਿਸ ਨੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ 'ਚ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇੱਕ ਮੁਲਜ਼ਮ ਹਾਲੇ ਵੀ ਫਰਾਰ ਚੱਲ ਰਿਹਾ ਹੈ। ਜਿਸ ਕੋਲੋਂ 10 ਲੱਖ ਰੁਪਏ, ਇੱਕ ਪਿਸਤੌਲ ਅਤੇ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਠਿੰਡਾ ਦੇ ਇੱਕ ਫਾਈਨਾਂਸਰ ਕਾਰੋਬਾਰੀ ਨੂੰ 1 ਅਪ੍ਰੈਲ ਨੂੰ ਕੁੱਝ ਲੋਕਾਂ ਨੇ ਅਗਵਾ ਕਰ ਲਿਆ ਸੀ। ਫਿਰ ਇਨ੍ਹਾਂ ਲੋਕਾਂ ਨੇ ਫਾਈਨਾਂਸਰ ਦੇ ਪਰਿਵਾਰ ਤੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪਰਿਵਾਰ ਨੇ ਸਾਰੀ ਸੂਚਨਾ ਪੁਲਿਸ ਨੂੰ ਦੇ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪਰਿਵਾਰ ਨੇ ਬਦਮਾਸ਼ਾਂ ਨੂੰ 10 ਲੱਖ ਰੁਪਏ ਦਿੱਤੇ, ਪਰ ਫਿਰ ਵੀ ਸਾਹਿਲ ਨੂੰ ਬਦਮਾਸ਼ਾਂ ਨੇ ਨਹੀਂ ਛੱਡਿਆ ਅਤੇ ਫਿਰ ਪੁਲਿਸ ਨੇ ਕਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਬਠਿੰਡਾ ਪੁਲੀਸ ਦੀ ਸੀਆਈਏ 1 ਅਤੇ 2 ਦੀਆਂ ਟੀਮਾਂ ਨੂੰ ਜਦੋਂ ਇਨ੍ਹਾਂ ਵਿਅਕਤੀਆਂ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਹੋਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਉੱਥੇ ਛਾਪਾ ਮਾਰ ਕੇ ਕਾਰੋਬਾਰੀ ਸਾਹਿਲ ਨੂੰ ਇਨ੍ਹਾਂ ਵਿਅਕਤੀਆਂ ਦੇ ਚੁੰਗਲ ਵਿੱਚੋਂ ਛੁਡਵਾ ਲਿਆ। ਅਤੇ ਪਰਿਵਾਰ ਤੱਕ ਪਹੁੰਚਦਾ ਕਰ ਦਿੱਤਾ।

ਇਹ ਵੀ ਪੜ੍ਹੋ:  Simar Sandhu News: ਡਾਂਸਰ ਸਿਮਰ ਸੰਧੂ ਵਿਵਾਦ ਮਾਮਲੇ 'ਚ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਗ੍ਰਿਫ਼ਤਾਰ, ਦੋ ਹਾਲੇ ਵੀ ਫਰਾਰ

ਪੁਲਿਸ ਦੇ ਐਸਐਸਪੀ ਦੀਪਕ ਪਾਰਿਕ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਪੂਰੇ ਮਾਮਲੇ ਬਾਰੇ ਦੱਸਿਆ ਅਤੇ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਵੀ ਕੀਤੀ। ਇਸ ਪੂਰੇ ਮਾਮਲੇ ਵਿੱਚ ਇੱਕ ਔਰਤ ਸਮੇਤ ਚਾਰ ਲੋਕ ਸ਼ਾਮਲ ਹਨ, ਜਿਨ੍ਹਾਂ ਵਿੱਚ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਇੱਕ ਵਿਅਕਤੀ ਹਾਲੇ ਵੀ ਫਰਾਰ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Faridkot Hans Raj Hans: ਫਰੀਦਕੋਟ ਪਹੁੰਚੇ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਵਿਰੋਧ

Read More
{}{}