Home >>Punjab

Punjab vs Haryana: ਪਾਣੀ ਵਿਵਾਦ ਵਿਚਾਲੇ ਪੰਜਾਬ ਕੈਡਰ ਦੇ ਬੀਬੀਐਮਬੀ ਦੇ ਡਾਇਰੈਕਟਰ ਦਾ ਕੀਤਾ ਤਬਾਦਲਾ

Punjab vs Haryana: ਪੰਜਾਬ ਤੇ ਹਰਿਆਣਾ ਵਿੱਚ ਪਾਣੀ ਦੇ ਵਿਵਾਦ ਦੇ ਵਿਚਾਲੇ ਬੀਬੀਐਮਬੀ ਦੇ ਡਾਇਰੈਕਟਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Advertisement
Punjab vs Haryana: ਪਾਣੀ ਵਿਵਾਦ ਵਿਚਾਲੇ ਪੰਜਾਬ ਕੈਡਰ ਦੇ ਬੀਬੀਐਮਬੀ ਦੇ ਡਾਇਰੈਕਟਰ ਦਾ ਕੀਤਾ ਤਬਾਦਲਾ
Ravinder Singh|Updated: May 01, 2025, 12:12 PM IST
Share

Punjab vs Haryana: ਪੰਜਾਬ ਤੇ ਹਰਿਆਣਾ ਵਿੱਚ ਪਾਣੀ ਦੇ ਵਿਵਾਦ ਦੇ ਵਿਚਾਲੇ ਬੀਬੀਐਮਬੀ ਦੇ ਡਾਇਰੈਕਟਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਕੈਡਰ ਦੇ ਸੁਪਰਡੈਂਟ ਇੰਜੀਨੀਅਰ ਅਕਾਸ਼ਦੀਪ ਡਾਇਰੈਕਟਰ ਐਨਐਚਪੀ ਬੀਬੀਐਮਬੀ ਚੰਡੀਗੜ੍ਹ ਵਾਧੂ ਚਾਰਜ ਡਾਇਰੈਕਟਰ ਵਾਲੇ ਵਾਟਰ ਰੈਗੂਲੇਸ਼ਨ ਬੀਬੀਐਮਬੀ ਨੰਗਲ ਦਾ ਰਾਤ ਨੂੰ ਤਬਾਦਲਾ ਕਰਕੇ ਉਨ੍ਹਾਂ ਨੂੰ ਡਾਇਰੈਕਟਰ ਡੈਮ ਸੇਫਟੀ ਬੀਬੀਐਮਬੀ ਨੰਗਲ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹਰਿਆਣਾ ਕੈਡਰ ਦੇ ਸੁਪਰਡੈਂਟ ਇੰਜੀਨਅਰ ਸੰਜੀਵ ਕੁਮਾਰ ਨੂੰ ਡਾਇਰੈਕਟਰ ਐਨਐਚਪੀ ਬੀਬੀਐਮਬੀ ਚੰਡੀਗੜ੍ਹ ਵਾਧੂ ਚਾਰ ਡਾਇਰੈਕਟਰ ਸੇਫਟੀ ਬੀਬੀਐਮਬੀ ਨੰਗਲ ਤੋਂ ਬਦਲ ਕੇ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀਬੀਐਮਬੀ ਨੰਗਲ ਲਗਾ ਦਿੱਤਾ ਗਿਆ ਹੈ।

ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।

ਅੱਜ ਪੰਜਾਬ ਦੇ ਮੁੱਖ ਇੰਜੀਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਵੱਡਾ ਦੋਸ਼ ਲਗਾਇਆ ਹੈ। ਬੀਬੀਐਮਬੀ 'ਤੇ ਬੋਲਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਜੋ ਅਧਿਕਾਰੀ ਸੱਚ ਬੋਲ ਰਹੇ ਸਨ, ਉਨ੍ਹਾਂ ਨੂੰ ਰਾਤੋ-ਰਾਤ ਬਦਲ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ 'ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਜੋ ਉਨ੍ਹਾਂ ਦੀ ਗੱਲ ਨਹੀਂ ਮੰਨਦੇ, ਉਨ੍ਹਾਂ ਨੂੰ ਪਾਸੇ ਕਰ ਦਿੱਤਾ ਜਾਂਦਾ ਹੈ। ਸਾਡੇ ਜੋ ਅਧਿਕਾਰੀ ਡਿਸਚਾਰਜ 'ਤੇ ਬੈਠੇ ਸਨ ਉਨ੍ਹਾਂ ਨੂੰ ਰਾਤੋ-ਰਾਤ ਬਦਲ ਦਿੱਤਾ ਗਿਆ।

ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲਿਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ਵਿੱਚ ਆ ਗਏ ਹਨ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਵਾਧੂ ਪਾਣੀ ਹਰਿਆਣਾ ਨੂੰ ਦੇਣ ਤੋਂ ਰੋਕਣ ਲਈ ਸਾਰੇ ਤਰੀਕੇ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਪੁਲਿਸ ਡੈਮ ਲਾਗੇ ਪਹੁੰਚ ਗਈ ਹੈ।

Read More
{}{}