Punjab vs Haryana: ਬੀਬੀਐਮਬੀ ਦੀ ਮੀਟਿੰਗ ਵਿੱਚ ਹਰਿਆਣਾ ਲਈ ਪੰਜਾਬ ਨੂ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਜਲਦ ਹੀ ਪਾਣੀ ਦੇਣ ਦੇ ਫੈਸਲਾ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ। ਦੇਰ ਰਾਤ ਬੀਬੀਐਮਬੀ ਦੇ ਚੰਡੀਗੜ੍ਹ ਆਫਿਸ ਵਿੱਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਅਧਿਕਾਰੀਆਂ ਨਾਲ ਬੀਬੀਐਮਬੀ ਦੇ ਚੇਅਰਮੈਨ ਦੇ ਅਗਵਾਈ ਵਿੱਚ ਮੀਟਿੰਗ ਖਤਮ ਹੋਈ। ਕੇਂਦਰ ਸਰਕਾਰ ਦੇ ਨਿਰਦੇਸ਼ ਉਤੇ ਮੀਟਿੰਗ ਕੀਤੀ ਗਈ ਸੀ।
ਪੰਜਾਬ ਸਰਕਾਰ ਦੇ ਇਨਕਾਰ ਦੇ ਬਾਵਜੂਦ ਹਰਿਆਣਾ ਨੂੰ ਭਾਖੜਾ ਡੈਮ ਵਿਚੋਂ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਰਹੇ। ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਮਾਹੌਲ ਤਲਖੀ ਭਰਿਆ ਬਣਿਆ ਰਿਹਾ। ਬੀਬੀਐੱਮਬੀ ਦੇ ਇਸ ਫ਼ੈਸਲੇ ਤੋਂ ਪੰਜਾਬ ’ਚ ਸਿਆਸੀ ਮਾਹੌਲ ਗਰਮਾਉਣ ਦਾ ਮੁੱਢ ਬੱਝ ਸਕਦਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਚੁੱਕੇ ਹਨ।
ਬੀਬੀਐੱਮਬੀ ਦੇ ਮੁੱਖ ਦਫ਼ਤਰ ’ਚ ਹੋਈ ਮੀਟਿੰਗ ’ਚ ਹਰਿਆਣਾ, ਰਾਜਸਥਾਨ, ਦਿੱਲੀ ਅਤੇ ਸਿੰਧ ਕਮਿਸ਼ਨ ਤੇ ਭਾਰਤ ਸਰਕਾਰ ਦੇ ਪ੍ਰਤੀਨਿਧਾਂ ਨੇ ਹਰਿਆਣਾ ਨੂੰ ਮਨੁੱਖਤਾ ਦੇ ਆਧਾਰ ’ਤੇ ਵਾਧੂ ਪਾਣੀ ਦੇਣ ਲਈ ਪੰਜਾਬ ਖ਼ਿਲਾਫ਼ ਵੋਟ ਦਾ ਇਸਤੇਮਾਲ ਕੀਤਾ, ਜਦਕਿ ਹਿਮਾਚਲ ਪ੍ਰਦੇਸ਼ ਨਿਰਪੱਖ ਭੂਮਿਕਾ ਵਿੱਚ ਨਜ਼ਰ ਆਇਆ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ…
— Bhagwant Mann (@BhagwantMann) May 1, 2025
ਦੂਜੇ ਪਾਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ। ਸੀਐਮ ਨੇ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ ਅਤੇ ਅਸੀਂ ਕਿਸੇ ਹੋਰ ਨੂੰ ਕਿਸੇ ਵੀ ਕੀਮਤ 'ਤੇ ਖੋਹਣ ਨਹੀਂ ਦੇਵਾਂਗੇ।