Home >>Punjab

Amritsar News: ਦਿੱਲੀ ਅੰਦੋਲਨ ਤੋਂ ਪਹਿਲਾਂ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਕੀਤੀ ਅਰਦਾਸ

Amritsar News: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਜਾ ਰਹੇ ਦਿੱਲੀ ਅੰਦੋਲਨ ਦੀ ਸਫ਼ਲਤਾ ਲਈ ਅੱਜ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕੀਤੀ।

Advertisement
Amritsar News: ਦਿੱਲੀ ਅੰਦੋਲਨ ਤੋਂ ਪਹਿਲਾਂ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਕੀਤੀ ਅਰਦਾਸ
Ravinder Singh|Updated: Feb 11, 2024, 06:52 PM IST
Share

Amritsar News: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਜਾ ਰਹੇ ਦਿੱਲੀ ਅੰਦੋਲਨ ਦੀ ਸਫ਼ਲਤਾ ਲਈ ਅੱਜ ਕਿਸਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕੀਤੀ। ਉਂਜ ਕੇਂਦਰ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਤੇ 12 ਤਰੀਕ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਇੱਕ ਹੋਰ ਮੀਟਿੰਗ ਰੱਖੀ ਗਈ ਹੈ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਨੂੰ ਲਾਗੂ ਕਰਨ ਦੇ ਨਾਲ-ਨਾਲ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨਾ ਅਤੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਸ਼ਮੂਲੀਅਤ ਸ਼ਾਮਿਲ ਹੈ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਾਲਾਂਕਿ ਕਿਸਾਨ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹਨ।

ਬਸ਼ਰਤੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣ। ਹੋਰ ਤਾਂ ਹੋਰ ਜਿਸ ਤਰ੍ਹਾਂ ਹਰਿਆਣਾ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਬਾਰਡਰ 'ਤੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਜਾਂ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ 'ਚ ਕਿਸਾਨਾਂ ਨੂੰ ਕੁਝ ਹੋਇਆ ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।

ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਹੋਈ ਸੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੱਤਰ ਵੀ ਆਇਆ ਹੈ। ਕੇਂਦਰ ਸਰਕਾਰ ਦੇ ਤਿੰਨ ਮੰਤਰੀ 12 ਨੂੰ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਕਿਸਾਨਾਂ ਨਾਲ ਮੀਟਿੰਗ ਕਰਨਗੇ।

ਆਗੂ ਪੰਧੇਰ ਨੇ ਕਿਹਾ ਕਿ ਇਸ ਵਾਰ ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ ਉਪਰ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਾਡੇ ਨਾਲ ਗੱਲ ਕਰ ਰਹੀ ਹੈ। ਅਸੀਂ ਵੀ ਗੱਲ ਕਰਨ ਲਈ ਤਿਆਰ ਹਾਂ। ਲੋਕਾਂ ਵਿੱਚ ਇਹ ਸੁਨੇਹਾ ਨਾ ਜਾਵੇ ਕਿ ਕਿਸਾਨ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ

ਅਸੀਂ ਵੀ ਸ਼ਾਂਤੀ ਨਾਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਖੱਟਰ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਕਿਸਾਨ ਸਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਨ।

ਇਹ ਵੀ ਪੜ੍ਹੋ : AAP Goindwal Rally News: ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੋਇੰਦਵਾਲ ਥਰਮਲ ਪਲਾਂਟ ਦਾ ਉਦਘਾਟਨ

Read More
{}{}