Home >>Punjab

Jagjit Dallewal: ਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈ

Jagjit Dallewal: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। 

Advertisement
Jagjit Dallewal: ਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈ
Ravinder Singh|Updated: Nov 25, 2024, 06:09 PM IST
Share

Jagjit Dallewal: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ ਤੇ ਕਿਸਾਨਾਂ ਦੇ ਵੱਡੇ ਜੱਥੇ ਖਨੌਰੀ ਬਾਰਡਰ ਉੱਪਰ ਲਗਾਤਾਰ ਪਹੁੰਚ ਰਹੇ ਹਨ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਪਿੰਡ ਜਾਵੇਗੀ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ਉਤੇ ਹੀ ਰੱਖੀ ਜਾਵੇਗੀ ਜਦੋਂ ਤੱਕ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਸਰਕਾਰ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਉਪਰ ਬੈਠਣਗੇ।

ਖਨੌਰੀ ਬਾਰਡਰ ਪਹੁੰਚਣ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ 'ਤੇ ਕਰਵਾ ਦਿੱਤੀ ਗਈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ।

ਇਹ ਵੀ ਪੜ੍ਹੋ : Punjab News: ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੱਲ੍ਹ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਜਿਸ ਸਬੰਧੀ ਉਨ੍ਹਾਂ ਨੇ ਸਾਰੇ ਮੀਡੀਆ ਸਾਥੀਆਂ ਨੂੰ ਵੀ ਨਿਮਰਤਾ ਸਹਿਤ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਭਲਕੇ 26 ਨਵੰਬਰ ਖਨੌਰੀ ਬਾਰਡਰ ਉੱਪਰ ਪਹੁੰਚ ਕੇ ਇਸ ਅੰਦੋਲਨ ਨੂੰ ਕਵਰ ਕਰਨ ਦੀ ਕ੍ਰਿਪਾਲਤਾ ਕਰਨ ਅਤੇ ਹਰ ਇੱਕ ਇਨਸਾਨ ਦੇ ਹੱਕਾਂ ਲਈ ਲੜੇ ਜਾ ਰਹੇ ਅੰਦੋਲਨ ਦੀ ਗੱਲ ਨੂੰ ਕਵਰ ਕਰਕੇ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਉਣ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ 'ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂ

Read More
{}{}