Home >>Punjab

ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪੁਲਿਸ ਕਰ ਰਹੀ ਹੈ ਜਾਂਚ

Bhadaur News: ਇੱਕ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇ ਕਰੀਬੀ ਦੋਸਤਾਂ 'ਤੇ ਸ਼ਕ ਜਤਾਇਆ ਹੈ।   

Advertisement
ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪੁਲਿਸ ਕਰ ਰਹੀ ਹੈ ਜਾਂਚ
Manpreet Singh|Updated: Jan 31, 2025, 05:02 PM IST
Share

Bhadaur News: ਭਦੌੜ ਨੇੜਲੇ ਪਿੰਡ ਪੱਖੋ ਕੈਂਚੀਆਂ ਵਿੱਚ ਇੱਕ 24 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਘੋਨੀ, ਜਿਸਦੀ ਉਮਰ 24 ਸਾਲ ਸੀ। ਉਸਨੂੰ ਕੱਲ੍ਹ ਪਿੰਡ ਦੇ ਦੋ ਨੌਜਵਾਨਾਂ ਨੇ ਘਰੋਂ ਫ਼ੋਨ ਕੀਤਾ ਸੀ ਅਤੇ ਉਹ ਕੱਲ੍ਹ ਰਾਤ ਘਰ ਨਹੀਂ ਆਇਆ ਅਤੇ ਅੱਜ ਸਵੇਰੇ ਕਿਸੇ ਨੇ ਆ ਕੇ ਦੱਸਿਆ ਕਿ ਤੁਹਾਡਾ ਪੁੱਤਰ ਸਕੂਲ ਦੇ ਨੇੜੇ ਰਸਤੇ ਵਿੱਚ ਡਿੱਗਿਆ ਪਿਆ ਹੈ ਅਤੇ ਜਦੋਂ ਅਸੀਂ ਉੱਥੇ ਜਾ ਕੇ ਉਸਨੂੰ ਦੇਖਿਆ ਤਾਂ ਉਸਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ ਅਤੇ ਇਸ ਤੋਂ ਬਾਅਦ ਅਸੀਂ ਉਸਨੂੰ ਬਰਨਾਲਾ ਦੇ ਸਿਵਲ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ: 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

 

ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਵੇਰੇ 2:55 ਵਜੇ ਨੌਜਵਾਨ ਦੀ ਲਾਸ਼ ਨੂੰ ਕਾਰ ਵਿੱਚੋਂ ਕੱਢ ਕੰਧ ਨਾਲ ਰੱਖ ਫਰਾਰ ਹੁੰਦੇ ਹੋਏ ਦੇਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕਰੀਬੀ ਦੋਸਤਾਂ 'ਤੇ ਕਤਲ ਦਾ ਸ਼ੱਕ ਜਤਾਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਲਾਸ਼ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਪਤਾ ਲੱਗਾ ਕਿ ਇਹ ਪੱਖੋ ਕੈਂਚੀਆਂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਘੋਨੀ ਦੀ ਲਾਸ਼ ਹੈ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਾਮਲੇ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Fazilka News: ​ਸਕੂਲ ਜਾ ਰਹੀਆਂ ਤਿੰਨ ਭੈਣਾਂ ਨੂੰ ਬੱਸ ਨੇ ਮਾਰੀ ਟੱਕਰ, ਇੱਕ ਦੀ ਟੁੱਟੀ ਲੱਤ

 

Read More
{}{}