Home >>Punjab

AAP News: ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ; ਕਿਹਾ ਭਗਵੰਤ ਮਾਨ ਪੰਜ ਸਾਲ ਮੁੱਖ ਮੰਤਰੀ ਵਜੋਂ ਕਰਨਗੇ ਪੂਰੇ

AAP News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Advertisement
AAP News: ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ; ਕਿਹਾ ਭਗਵੰਤ ਮਾਨ ਪੰਜ ਸਾਲ ਮੁੱਖ ਮੰਤਰੀ ਵਜੋਂ ਕਰਨਗੇ ਪੂਰੇ
Ravinder Singh|Updated: Mar 16, 2025, 02:08 PM IST
Share

AAP News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਕਾਬਿਲੇਗੌਰ ਹੈ ਕਿ ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ 3 ਸਾਲ ਪੂਰੇ ਹੋ ਚੁੱਕੇ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਪ੍ਰਾਪਤੀਆਂ ਦੱਸੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਬਦਲੇ ਜਾਣ ਦੀਆਂ ਚਰਚਾਵਾਂ ਉਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਹੀ ਰਹਿਣਗੇ। ਕੇਜਰੀਵਾਲ ਨੇ ਵਿਰੋਧੀਆਂ ਵੱਲੋਂ ਪੰਜਾਬ ਦੇ ਸੀਐਮ ਨੂੰ ਬਦਲਣ ਤੇ ਜਵਾਬ ਦਿੰਦੇ ਕਿਹਾ ਕਿ ਭਗਵੰਤ ਮਾਨ ਨੇ ਤਿੰਨ ਸਾਲ ਪੂਰੇ ਕੀਤੇ ਹਨ ਅਤੇ ਰਹਿੰਦੇ ਦੋ ਸਾਲ ਵੀ ਭਗਵੰਤ ਮਾਨ ਹੀ ਪੰਜਾਬ ਦੇ ਸੀਐਮ ਰਹਿਣਗੇ । ਕੇਜਰੀਵਾਲ ਨੇ ਕਿਹਾ ਕਿ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਸੀਐਮ ਵਜੋਂ ਪੰਜਾਬ ਵਿੱਚ ਲੋਕਾਂ ਦੀ ਸੇਵਾ ਕਰਨਗੇ ।

ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਆਏ ਹਾਂ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹੇ, ਇਸੇ ਲਈ ਉਹ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ।

ਦੱਸ ਦੇਈਏ ਕਿ ਕੇਜਰੀਵਾਲ 10 ਦਿਨਾਂ ਤੋਂ ਹੁਸ਼ਿਆਰਪੁਰ 'ਚ ਵਿਪਾਸਨਾ 'ਚ ਸਨ। ਕੇਜਰੀਵਾਲ ਕੱਲ੍ਹ ਹੀ ਅੰਮ੍ਰਿਤਸਰ ਪੁੱਜੇ ਸਨ। ਜਿੱਥੇ ਉਹ ਸਾਬਕਾ ਮੰਤਰੀ ਇੰਦਰਬੀਰ ਨਿੱਝਰ ਦੇ ਘਰ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਅੱਜ ਉਹ ਪੰਜਾਬ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜਿਸ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ 'ਚ ਵਿਧਾਇਕਾਂ ਦੀ ਮੀਟਿੰਗ ਵੀ ਬੁਲਾਈ ਸੀ।

ਜ਼ਿਕਰਯੋਗ ਹੈ ਕਿ 2022 'ਚ, ‘ਆਪ’ ਨੇ ਸੂਬੇ ਦੀਆਂ 117 'ਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਨੌਕਰੀਆਂ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਅਤੇ ਨਸ਼ੇ ਦਾ ਖਾਤਮਾ, ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਦੇ ਦਾਅਵੇ ਸ਼ਾਮਲ ਸਨ।

Read More
{}{}