Bajeke Hunger Strike: ਪਿਛਲੇ ਦਿਨੀ ਅਸਾਮ ਦੀ ਡਿਬੜੂਗੜ੍ਹ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇ ਕੇ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ ਦੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਤੇ ਮੰਤਰੀ ਬਾਜੇਕੇ ਨੇ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਬਾਥਰੂਮਾਂ ਵਿੱਚ ਗੁਪਤ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਨਿਜਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ। ਜੇਲ੍ਹ ਵਿਚਲੇ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਆਡੀਓ ਮੈਸੇਜ ਜਾਰੀ ਕਰ ਜੇਲ੍ਹ ਪ੍ਰਸ਼ਾਸਨ ਉਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਬਾਰੇ ਜ਼ਰੂਰ ਕਹਿਣ।
ਉਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ ਤਾਂ ਜੋ ਉਹ ਅਤੇ ਉਨ੍ਹਾਂ ਦੇ ਸਾਥੀ ਹਰ ਰੋਜ਼ ਗੁਰੂ ਘਰ ਵਿੱਚ ਨਤਮਸਤਕ ਹੋ ਸਕਣ। ਉਸ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਗੁਰੂ ਘਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਉਦੋਂ ਤਕ ਉਹ ਭੁੱਖ ਹੜਤਾਲ ਨਹੀਂ ਤੋੜਨਗੇ।
ਕਾਬਿਲੇਗੌਰ ਹੈ ਕਿ ਐੱਨਐੱਸਏ ਹਟਾਉਣ ਤੋਂ ਬਾਅਦ ਕੁਲਵੰਤ ਸਿੰਘ ਰਾਊਕੇ, ਹਰਜੀਤ ਸਿੰਘ ਚਾਚਾ, ਬਸੰਤ ਸਿੰਘ ਦੌਲਤਪੁਰਾ ਅਤੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕਾ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਕਤ ਵਿਅਕਤੀ ਹੁਣ ਇਰਾਦਾ ਕਤਲ ਦੇ ਕੇਸ ਵਿੱਚ ਜੇਲ੍ਹ ਅੰਦਰ ਬੰਦ ਹਨ।
ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਦਾ ਕਹਿਣਾ ਸੀ ਕਿ ਸਾਰੇ ਕੈਦੀਆਂ ਤੇ ਹਵਾਲਾਤੀਆਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭੁੱਖ ਹੜਤਾਲ ਕਰਨ ਵਾਲੇ ਉਕਤ ਵਿਅਕਤੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਮੁਲਾਕਾਤ ਆਮ ਹਵਾਲਾਤੀਆਂ ਦੀ ਤਰ੍ਹਾਂ ਨਹੀਂ ਸਗੋਂ ਡਿਊਢੀ ਵਿੱਚ ਕਰਵਾਈ ਜਾਵੇ ਅਤੇ ਮੁਲਾਕਾਤ ਦੇ ਦਿਨ ਅਤੇ ਸਮਾਂ ਵਧਾਇਆ ਜਾਵੇ, ਜਦੋਂ ਕਿ ਜੇਲ੍ਹ ਨਿਯਮਾਂ ਅਨੁਸਾਰ ਅਜਿਹਾ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : Ludhiana Court: ਅਦਾਲਤ ਵੱਲੋਂ ਸੀਨੀਅਰ ਪੁਲਿਸ ਅਧਿਕਾਰੀ ਦੀ ਇਤਰਾਜ਼ਯੋਗ ਆਡੀਓ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਹੁਕਮ