Home >>Punjab

Punjab Congress News: ਭਾਰਤ ਭੂਸ਼ਣ ਆਸ਼ੂ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਹੀ ਵੱਡੀ ਗੱਲ

Punjab Congress News: ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਦਾ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ।

Advertisement
Punjab Congress News: ਭਾਰਤ ਭੂਸ਼ਣ ਆਸ਼ੂ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਹੀ ਵੱਡੀ ਗੱਲ
Bharat Sharma |Updated: Dec 23, 2023, 03:24 PM IST
Share

Punjab Congress News: ਇੱਕ ਵਾਰ ਫਿਰ ਤੋਂ 2024 ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਆਪਸੀ ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ । ਇੰਡੀਆ ਗਠਜੋੜ ਨੂੰ ਲੈ ਕੇ ਪਾਰਟੀ ਦੇ ਲੀਡਰਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਤੋਂ ਬਾਅਦ ਸਾਹਮਣੇ ਆਇਆ। ਉੱਥੇ ਹੀ ਇੰਡੀਆ ਗਠਜੋੜ ਦੇ ਹੱਕ ਵਿੱਚ ਬੋਲਣ ਵਾਲੇ ਨਵਜੋਤ ਸਿੰਘ ਸਿੱਧੂ ਖਿਲਾਫ਼ ਵੀ ਕਾਂਗਰਸੀਆਂ ਵੱਲੋਂ ਮੋਰਚਾ ਖੁੱਲ੍ਹਦਾ ਨਜ਼ਰ ਆ ਰਿਹਾ ਹੈ।

ਬੀਤੇ ਦਿਨ ਵੀ ਜਗਰਾਉਂ ਹਲਕੇ ਵਿੱਚ ਹੋਈ ਰੈਲੀ ਵਿੱਚ ਜਿੱਥੇ ਕਾਂਗਰਸੀ ਇੰਡੀਆ ਗੁਠਜੋੜ ਖਿਲਾਫ਼ ਬੋਲਦੇ ਨਜ਼ਰ ਆਏ ਉੱਥੇ ਹੀ ਬਿਨਾਂ ਨਾਮ ਲਏ ਪਾਰਟੀ ਪ੍ਰਧਾਨ ਨੇ ਨਵਜੋਤ ਸਿੰਘ ਸਿੱਧੂ ਉਪਰ ਨਿਸ਼ਾਨਾ ਸਾਧਿਆ ਸੀ। ਅੱਜ ਜਦੋਂ ਸਾਡੀ ਟੀਮ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਕੀਤੀ ਗਈ ਤਾਂ ਜਿੱਥੇ ਉਨ੍ਹਾਂ ਨੇ ਇੰਡੀਆ ਗਠਜੋੜ ਨੂੰ ਲੈ ਕੇ ਪੰਜਾਬ ਵਿੱਚ ਇਕੱਲਿਆਂ ਲੜਨ ਦੀ ਗੱਲ ਕੀਤੀ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੀ ਬਿਆਨ ਕੀਤਾ।

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਦੀਆਂ ਕਾਂਗਰਸ ਵੱਲੋਂ ਪੂਰੀਆਂ ਤਿਆਰੀਆਂ ਹਨ ਪਰ ਉਨ੍ਹਾਂ ਨੇ ਇੰਡੀਆ ਗੱਠਜੋੜ ਨੂੰ ਲੈ ਕੇ ਕੋਰੀ ਨਾਂਹ ਪ੍ਰਗਟਾਈ ਅਤ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇਕੱਲੀਆਂ ਹੀ ਲੋਕ ਸਭਾ ਚੋਣ ਲੜੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਗੱਠਜੋੜ ਹੁੰਦਾ ਹੈ ਤਾਂ ਨਤੀਜੇ ਸਾਰਥਕ ਨਹੀਂ ਆਉਣਗੇ, ਇੰਨਾ ਹੀ ਨਹੀਂ ਉਨ੍ਹਾਂ ਨੇ ਕਾਰਪੋਰੇਸ਼ਨ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਵੀ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਿਆ।

ਇਹ ਵੀ ਪੜ੍ਹੋ : ED Action on AAP MLA: ED ਨੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੀਤੀ ਕੁਰਕ

ਆਮ ਆਦਮੀ ਪਾਰਟੀ ਅਤੇ ਭਾਜਪਾ ਕੋਲ ਉਮੀਦਵਾਰ ਹੀ ਨਹੀਂ ਹਨ ਉਹ ਕਾਂਗਰਸੀ ਵਰਕਰਾਂ ਉੱਪਰ ਡੋਰੇ ਪਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਰਾਜਨੀਤੀ ਦੀ ਨਰਸਰੀ ਵਾਂਗ ਕੰਮ ਕਰ ਰਹੀ ਹੈ। ਉੱਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੀ ਬੋਲਦੇ ਨਜ਼ਰ ਆਏ ਸਾਬਕਾ ਕੈਬਨਿਟ ਮੰਤਰੀ ਕਿਹਾ ਨਵਜੋਤ ਸਿੰਘ ਸਿੱਧੂ ਨੂੰ ਵੀ ਜਗਰਾਉਂ ਰੈਲੀ ਵਿੱਚ ਆਉਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਇਕੱਲਿਆਂ ਰੈਲੀਆਂ ਨਹੀਂ ਕਰਨੀਆਂ ਚਾਹੀਦੀਆਂ। ਟੀਮ ਨਾਲ ਹੀ ਵੱਡੇ ਹੁੰਦੇ ਹਨ।

ਇਹ ਵੀ ਪੜ੍ਹੋ : Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Read More
{}{}