Home >>Punjab

Bharat Ratna Award Ceremony: ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਦਿੱਤਾ ਗਿਆ ਭਾਰਤ ਰਤਨ

Bharat Ratna Award Ceremony:ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।

Advertisement
Bharat Ratna Award Ceremony: ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਦਿੱਤਾ ਗਿਆ ਭਾਰਤ ਰਤਨ
Riya Bawa|Updated: Mar 30, 2024, 12:01 PM IST
Share

Bharat Ratna Award Ceremony: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ.ਸਵਾਮੀਨਾਥਨ ਸ਼ਾਮਿਲ ਹਨ।

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਐਤਵਾਰ ਨੂੰ ਅਡਵਾਨੀ ਦੇ ਘਰ ਉਨ੍ਹਾਂ ਦਾ ਸਨਮਾਨ ਕਰਨ ਲਈ ਨਿੱਜੀ ਤੌਰ 'ਤੇ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ:  Mohali Doctor: ਡਾਕਟਰਾਂ ਦਾ ਵੱਡਾ ਬਿਆਨ- ਲੋਕ ਖੱਜਲ ਨਾ ਹੋਣ ਇਸ ਕਰਕੇ ਕਦੇ ਹਸਪਤਾਲ ਨਹੀਂ ਆਏ ਮੁੱਖ ਮੰਤਰੀ ਮਾਨ

ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ
ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿੱਚ ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।

ਕੇਂਦਰ ਨੇ ਇਸ ਸਾਲ 5 ਸ਼ਖਸੀਅਤਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। 2014 'ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਨਮਾਨ ਮਿਲਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

ਇਹ ਵੀ ਪੜ੍ਹੋ:  Punjab News: ਪੰਜਾਬ ਵਿੱਚ ਮੀਂਹ ਕਿਸਾਨਾਂ ਲਈ ਬਣਿਆ ਮੁਸੀਬਤ! ਮੰਡਰਾ ਰਿਹਾ ਹੈ ਇਹ ਖ਼ਤਰਾ, ਕੀ ਹੈ ਪੂਰੀ ਖ਼ਬਰ
 

Read More
{}{}