Home >>Punjab

Harjinder Singh Dhami: ਪੰਜ ਪਿਆਰਿਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲ

Advertisement
Harjinder Singh Dhami: ਪੰਜ ਪਿਆਰਿਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ
Manpreet Singh|Updated: Dec 25, 2024, 01:45 PM IST
Share

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

 

Read More
{}{}