Takht Sri Patna Sahib: ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੱਜ ਇੱਕ ਵੱਡਾ ਫੈਸਲਾ ਲੈਂਦੇ ਹੋਏ ਸਿੱਖ ਪੰਥ ਦੇ ਕਈ ਪ੍ਰਮੁੱਖ ਚਿਹਰਿਆਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ 'ਤੇ ਤਖਤ ਪਟਨਾ ਸਾਹਿਬ ਦੀ ਮਰਿਆਦਾ, ਪਰੰਪਰਾ ਅਤੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਇਲਜ਼ਾਮ ਲਾਏ ਗਏ ਹਨ।
ਪੰਜ ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ, ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਖਾਸ ਤੌਰ 'ਤੇ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ।
ਇਸਦੇ ਨਾਲ ਹੀ, ਗਿਆਨੀ ਰਣਜੀਤ ਸਿੰਘ ਗੌਹਰ ਨੂੰ ਵੀ ਤਨਖਾਹੀਆ ਕਰਾਰ ਦਿੰਦਿਆਂ ਉਨ੍ਹਾਂ ਨੂੰ ਪੰਥ ਚੋਂ ਛੇਕਣ (ਬਹਿਸ਼ਕ) ਦਾ ਆਦੇਸ਼ ਜਾਰੀ ਰਹੇਗਾ। ਪੰਜ ਪਿਆਰਿਆਂ ਵੱਲੋਂ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਗੱਲ਼ ਆਖੀ ਗਈ ਹੈ।
ਦੂਜੇ ਪਾਸੇ, ਅੱਜ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਿਆਨੀ ਰਣਜੀਤ ਸਿੰਘ ਗੌਹਰ ਉੱਤੇ ਲੱਗੀਆਂ ਪਾਬੰਦੀਆਂ ਹਟਾ ਕੇ ਉਨ੍ਹਾਂ ਨੂੰ ਖਿਮਾ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪਰ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਸ ਹੁਕਮ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ।