Home >>Punjab

Farmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀ

Farmer Protest: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।
 
 

Advertisement
Farmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀ
Manpreet Singh|Updated: Dec 07, 2024, 06:29 PM IST
Share

Farmer Protest: ਦਿੱਲੀ ਮਾਰਚ 'ਤੇ ਇਕ ਦਿਨ ਦੇ ਸਟੇਅ ਮਗਰੋਂ ਹੁਣ ਕਿਸਾਨ ਜੱਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਦਾ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਤਾਂ ਭਲਕੇ ਮਤਲਬ ਕਿ 8 ਦਸੰਬਰ ਨੂੰ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ।

ਜੇਕਰ ਅਜਿਹਾ ਨਹੀਂ ਹੋਇਆ ਤਾਂ ਭਲਕੇ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਭਲਕੇ ਕਿਸਾਨ ਮੋਰਚੇ ਦੇ 300 ਦਿਨ ਪੂਰੇ ਹੋ ਜਾਣਗੇ ਅਤੇ ਅਸੀਂ ਅਨੁਸ਼ਾਸਨ 'ਚ ਰਹਿੰਦੇ ਹੋਏ ਸਾਰੀ ਕਾਰਵਾਈ ਕਰਾਂਗੇ।

ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਦਿੱਲੀ ਕੂਚ 'ਤੇ ਗਏ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਚਲਾਏ ਗਏ, ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ ਅਤੇ 16 ਕਿਸਾਨਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਲਈ ਦਿੱਲੀ ਕੂਚ ਵਾਲੇ ਫ਼ੈਸਲੇ 'ਤੇ ਇਕ ਦਿਨ ਦੀ ਸਟੇਅ ਲਾਈ ਗਈ ਸੀ ਪਰ ਹੁਣ ਜੇਕਰ ਸਰਕਾਰ ਕੋਈ ਗੱਲਬਾਤ ਅੱਗੇ ਨਹੀਂ ਤੋਰਦੀ ਤਾਂ ਭਲਕੇ ਦੁਪਹਿਰ 12 ਵਜੇ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ।

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।  ਪੰਧੇਰ ਨੇ ਦੱਸਿਆ ਕਿ ਬੀਤੇ ਕੱਲ੍ਹ ਦੇ ਜਥੇ ਵਿਚ ਜ਼ਖ਼ਮੀ ਹੋਏ ਕਿਸਾਨਾਂ ਵਿਚੋਂ 16 ਕਿਸਾਨ ਅਜੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਕਿਸਾਨ ਹਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਲਈ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ 'ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।

 

 

 

 

Read More
{}{}