Punjab News: ਪੰਜਾਬ ਵਿੱਚ ਵੱਡੀ ਸਾਜ਼ਿਸ਼ ਘੜੀ ਜਾ ਰਹੀ ਹੈ। ਦਰਅਸਲ ਵਿੱਚ ਦਰਅਸਲ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਕਥਿਤ ਤੌਰ ਉਤੇ ਚੈਟਿੰਗ ਵਾਇਰਲ ਹੋਈ ਹੈ। ਹਾਲਾਂਕਿ ਜ਼ੀ ਪੰਜਾਬ ਹਰਿਆਣਾ ਹਿਮਾਚਲ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਜ਼ਿਲ੍ਹਾ ਮੋਗਾ ਨਾਮ ਦੇ ਵਟਸਐਪ ਗਰੁੱਪ ਵਿੱਚ 600 ਤੋਂ ਵਧ ਲੋਕ ਜੁੜੇ ਹੋਏ ਹਨ। ਇਸ ਗਰੁੱਪ ਵਿੱਚ ਕਥਿਤ ਤੌਰ ਉਤੇ ਪੰਜਾਬ ਦੇ ਸਿਆਸਤਦਾਨਾਂ ਦੀ ਕਥਿਤ ਤੌਰ ਉਤੇ ਹੱਤਿਆ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।ਗ੍ਰਹਿ ਮੰਤਰੀ ਅਮ੍ਰਿਤ ਸ਼ਾਹ, ਮੰਤਰੀ ਰਵਨੀਤ ਬਿੱਟੂ, ਬਿਕਰਮ ਸਿੰਘ ਮਜੀਠੀਆ ਅਤੇ ਪਲਵਿੰਦਰ ਸਿੰਘ ਤਲਵਾੜਾ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਹਨ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ 'ਵਾਰਿਸ ਪੰਜਾਬ ਦੇ' ਸੰਗਠਨ ਨਾਲ ਜੁੜੇ ਕੁਝ ਸਮਰਥਕ ਉਨ੍ਹਾਂ ਅਤੇ ਪੰਜਾਬ ਦੇ ਹੋਰ ਰਾਜਨੀਤਿਕ ਨੇਤਾਵਾਂ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇੱਕ ਚੈਟ ਦੇ ਲੀਕ ਹੋਏ ਸਕ੍ਰੀਨਸ਼ਾਟ ਰਾਹੀਂ ਇਸ ਸਾਜ਼ਿਸ਼ ਦਾ "ਪਰਦਾਫਾਸ਼" ਹੋ ਗਿਆ ਹੈ। ਇੱਕ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 'ਵਾਰਿਸ ਪੰਜਾਬ ਦੇ' ਦੇ ਨੇਤਾਵਾਂ ਦੁਆਰਾ ਰਚੀ ਗਈ ਸਾਜ਼ਿਸ਼ ਦਾ ਵੀ ਗੰਭੀਰ ਨੋਟਿਸ ਲਿਆ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਸਮੂਹਾਂ ਦੀਆਂ ਗਤੀਵਿਧੀਆਂ ਰਾਜ ਨੂੰ ਇਸਦੇ ਹਨੇਰੇ ਅਤੀਤ ਦੀ ਯਾਦ ਦਿਵਾਉਂਦੀਆਂ ਅਸਥਿਰਤਾ ਵੱਲ ਧੱਕ ਰਹੀਆਂ ਹਨ। ਵਟਸਐਪ ਚੈਟ ਦੇ ਸਕ੍ਰੀਨਸ਼ਾਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਨੂੰ ਇੱਕ ਸਾਲ ਹੋਰ ਵਧਾਉਣ 'ਤੇ ਬਿੱਟੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਣ ਦੇ ਇਸਦੇ ਮੈਂਬਰਾਂ ਦੇ ਇਰਾਦੇ ਦਾ ਖੁਲਾਸਾ ਕੀਤਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਨਜ਼ਰਬੰਦੀ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ (32) ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 23 ਅਪ੍ਰੈਲ, 2023 ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਸਨੂੰ NSA ਦੇ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : JD Vance: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਪਰਿਵਾਰ ਸਮੇਤ ਭਾਰਤ ਪੁੱਜੇ; ਪੀਐਮ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ