Bikram Majithia: ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿੱਚ ਘਿਰੇ ਬਿਕਰਮਜੀਤ ਸਿੰਘ ਮਜੀਠੀਆ ਜਿਨ੍ਹਾਂ ਨੂੰ ਪਿਛਲੇ ਦਿਨੀ ਵਿਜੀਲੈਂਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਸੱਤ ਦਿਨ ਦੇ ਪੁਲਿਸ ਰਿਮਾਂਡ ਉਤੇ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਤੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਜਿਸ ਨੂੰ ਲੈਕੇ ਅੱਜ ਪੰਜਾਬ ਭਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਮੋਹਾਲੀ ਅਦਾਲਤ ਵਿੱਚ ਪਹੁੰਚ ਉਨ੍ਹਾਂ ਦੀ ਹਮਾਇਤ ਵਿੱਚ ਪੁੱਜਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਕੁੱਝ ਨੂੰ ਹਿਰਾਸਤ ਵਿੱਚ ਲਿਆ ਗਿਆ।
ਮਲੇਰਕੇਟਲਾ: ਮਲੇਰਕੇਟਲਾ ਤੋਂ ਅਕਾਲੀ ਦਲ ਬਾਦਲ ਦੀ ਹਲਕਾ ਇੰਚਾਰਜ ਬੀਬੀ ਜਹਿਦਾ ਸੁਲੇਮਾਨ ਨੂੰ ਅੱਜ ਮਲੇਰਕੋਟਲਾ ਵਿੱਚ ਗੁਰਦੁਆਰਾ ਨਜ਼ਦੀਕ ਉਨ੍ਹਾਂ ਦੇ ਘਰ ਵਿੱਚ ਹੀ ਪੁਲਿਸ ਨੇ ਅੱਜ ਸਵੇਰ 5 ਵਜੇ ਤੋਂ ਘਰ ਵਿੱਚ ਬੰਦੀ ਬਣਾ ਦਿੱਤਾ ਜਿਸ ਦੇ ਵਿਰੋਧ ਵਿੱਚ ਅਕਾਲੀ ਦਲ ਦੀ ਹਲਕਾ ਇੰਚਚਾਰਜ ਤੇ ਅਕਾਲੀ ਦਲ ਦੇ ਵਰਕਰ ਪੁਲਿਸ ਦਾ ਵਿਰੋਧ ਕਰਦੇ ਰਹੇ ਪਰ ਪੁਲਿਸ ਨੇ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਨੂੰ ਉਨ੍ਹਾਂ ਦੇ ਘਰ ਵਿੱਚ ਬੰਦੀ ਬਣਾ ਦਿੱਤਾ ਹੈ ਜਿਥੇ ਮਲੇਰਕੇਟਲਾ ਅਕਾਲੀ ਵਰਕਰਾਂ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਹੈ।
ਫਰੀਦਕੋਟ: ਫਰੀਦਕੋਟ ਤੋਂ ਮੋਹਾਲੀ ਜਾ ਰਹੇ ਅਕਾਲੀ ਵਰਕਰਾਂ ਦੇ ਇੱਕ ਕਾਫਲੇ ਨੂੰ ਰਾਊਂਡਅੱਪ ਕਰਕੇ ਫਰੀਦਕੋਟ ਪੁਲਿਸ ਵੱਲੋਂ ਮੁਦਕੀ ਪੁਲਿਸ ਚੌਂਕੀ ਵਿੱਚ ਲਿਜਾਇਆ ਗਿਆ। ਇਸ ਮੌਕੇ ਅਕਾਲੀ ਆਗੂ ਅਮਨ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤੋਂ ਸਾਫ ਜ਼ਾਹਿਰ ਹੈ ਕੇ ਸਰਕਾਰ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਕਾਰਵਾਈ ਕਰ ਕਿੰਨੀ ਡਰੀ ਹੋਈ ਹੈ ਜਿਨ੍ਹਾਂ ਵੱਲੋਂ ਅੱਜ ਪੰਜਾਬ ਭਰ ਵਿਚ ਅਕਾਲੀ ਆਗੂਆਂ ਨੂੰ ਘਰਾਂ ਚ ਨਜ਼ਰਬੰਦ ਕੀਤਾ ਜਾ ਰਿਹਾ।
ਅਨੰਦਪੁਰ ਸਾਹਿਬ: ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਉਤੇ ਜ਼ਿਲ੍ਹਾ ਕੋਰਟ ਮੋਹਾਲੀ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਲੀਡਰ ਨੰਬਰਦਾਰ ਸੰਦੀਪ ਸਿੰਘ ਕਲੋਤਾ ਨੂੰ ਘਰ ਵਿੱਚ ਪਿੰਡ ਕਲੋਤਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ। ਸੰਦੀਪ ਸਿੰਘ ਕਲੋਤਾ ਨੇ ਕਿਹਾ ਬਿਕਰਮ ਸਿੰਘ ਮਜੀਠੀਆ ਉਤੇ ਝੂਠੇ ਕੇਸ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕਰਨਾ ਸਾਡਾ ਹੱਕ ਹੈ। ਸਾਨੂੰ ਚੰਡੀਗੜ੍ਹ ਜਾਣ ਤੋਂ ਰੋਕਣਾ ਆਮ ਆਦਮੀ ਸਰਕਾਰ ਦੀ ਧੱਕੇਸ਼ਾਹੀ ਹੈ।
ਮੋਹਾਲੀ: ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਸਰਕਾਰ ਦਾ ਵਿਰੋਧ ਕਰਨ ਲਈ ਪਹੁੰਚ ਰਹੇ ਕੋਰ ਕਮੇਟੀ ਮੈਂਬਰ ਐੱਸਆਰ ਕਲੇਰ ਸਾਬਕਾ ਵਿਧਾਇਕ ਜਗਰਾਓਂ ਨੂੰ ਸਾਥੀਆਂ ਸਮੇਤ ਰਸਤੇ ਵਿੱਚ ਰੋਕ ਲਿਆ।