Sri Anandpur Sahib News: ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਕਈ ਵਾਰ ਉੱਠ ਚੁੱਕਿਆ ਹੈ। ਪਿੰਡ ਬੁਰਜ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੁਲ ਦੇ ਨੇੜੇ ਹੋ ਰਹੀ ਮਾਈਨਿੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਿੰਡ ਦੀਆਂ ਔਰਤਾਂ ਨੇ ਇਕੱਠੇ ਹੋ ਕੇ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮਾਈਨਿੰਗ ਕਾਰਨ ਉਥੇ ਉਸਾਰਿਆ ਗਿਆ ਪੁਲ ਕਮਜ਼ੋਰ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਈਨਿੰਗ ਕਾਰਨ ਇੱਕ ਪੁਲ ਪਹਿਲਾਂ ਹੀ ਭੇਂਟ ਚੜ੍ਹ ਚੁੱਕਾ ਹੈ। ਇਸ ਕਾਰਨ ਉਨ੍ਹਾਂ ਨੇ ਮਾਈਨਿੰਗ ਬੰਦ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਰਕਾਰਾਂ ਨੇ ਪਹਿਲਾਂ ਕਦੇ ਵੀ ਲੋਕਾਂ ਦੀ ਬਾਂਹ ਨਹੀਂ ਫੜੀ ਹੈ।
ਬਾਬਾ ਜੀ ਨੇ ਇਹ ਪੁਲ ਉਸਾਰ ਕੇ ਦਿੱਤਾ ਹੈ ਤਾਂ ਹੁਣ ਇਹ ਉਸ ਨੂੰ ਤੋੜਨ ਉਤੇ ਤੁਲੀਆਂ ਹੋਈਆਂ ਹਨ। ਇਥੋਂ ਤੱਕ ਕੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਹਾਈ ਕੋਰਟ ਵਿੱਚ ਵੀ ਗੂੰਜ ਉੱਠਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੜ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਮਜੀਠੀਆ ਨੇ ਆਪਣੇ ਐਕਸ ਅਕਾਊਂਟ ਉਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ...ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਐਲਗਰਾਂ ਦਾ ਪੁੱਲ ਪਹਿਲਾਂ ਮਾਈਨਿੰਗ ਦੀ ਭੇਟ ਚੜ੍ਹ ਚੁੱਕਾ ਹੈ। ਉਸ ਵਕਤ ਵੀ ਸਥਾਨਕ ਲੋਕਾਂ ਅਤੇ ਅਕਾਲੀ ਦਲ ਨੇ ਸਰਕਾਰ ਨੂੰ ਮਾਈਨਿੰਗ ਰੋਕਣ ਦੀ ਅਪੀਲ ਕੀਤੀ ਸੀ।
ਹੁਣ ਪਿੰਡ ਬੁਰਜ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੁਲ ਜੋ ਸੰਤ ਬਾਬਾ ਲਾਭ ਸਿੰਘ ਵੱਲੋਂ ਬਣਵਾਇਆ ਗਿਆ ਸੀ ਦੇ ਆਸ ਪਾਸ ਮਾਈਨਿੰਗ ਹੋ ਰਹੀ ਹੈ। ਮੌਨਸੂਨ ਦੇ ਸੀਜ਼ਨ ਵਿੱਚ ਮਾਈਨਿੰਗ ਬੰਦ ਕੀਤੀ ਜਾਂਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁੰਦਿਆਂ ਨਾਜਾਇਜ਼ ਧੜੱਲੇ ਨਾਲ ਚੱਲ ਰਹੀ ਹੈ।
ਪ੍ਰਸ਼ਾਸਨ ਜਲਦ ਤੋਂ ਜਲਦ ਇਹ ਨਾਜਾਇਜ਼ ਮਾਈਨਿੰਗ ਰੋਕੇ ਅਤੇ ਕੁਦਰਤੀ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਪਿੰਡ ਬੁਰਜ ਦੀਆਂ ਇਨ੍ਹਾਂ ਭੈਣਾਂ ਨਾਲ ਖੜ੍ਹੇ ਹਨ ਅਤੇ ਮਾਈਨਿੰਗ ਹਰ ਹੀਲੇ ਰੁਕਵਾਈ ਜਾਵੇਗੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ