Punjab BJP News: ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਪੱਤਰ ਲਿਖ ਕੇ ਪਟਿਆਲਾ ਵਿੱਚ ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਔਰਤਾਂ ਨਾਲ ਧੱਕਾਮੁੱਕਾ ਕਰਨ ਉਤੇ ਕਾਰਵਾਈ ਲਈ ਲਿਖਿਆ ਗਿਆ ਹੈ।