Home >>Punjab

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।

Advertisement
Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Manpreet Singh|Updated: Oct 24, 2024, 07:00 PM IST
Share

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਹਨ। ਨਾਮਜਦਗੀ ਪੱਤਰ ਦਾਖਲ ਕਰਦੇ ਸਮੇਂ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਅਵੀਨਾਸ਼ ਰਾਏ ਖੰਨਾ ਸਮੇਤ ਬੀਜੇਪੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਬੀਤੇ ਦਿਨਾਂ ਹੀ ਉਹਨਾਂ ਨੂੰ ਟਿਕਟ ਦਾ ਐਲਾਨ ਹੋਇਆ ਸੀ ਤੇ ਅੱਜ ਉਹਨਾਂ ਦੇ ਵੱਲੋਂ ਆਪਣੀ ਨਾਮਜ਼ਦਗੀ ਭਰੀ ਗਈ ਹੈ।

ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਦੋ ਵਾਰ ਦੇ ਵਿੱਤ ਮੰਤਰੀ ਰਹਿ ਚੁੱਕੇ ਹਨ। 1995 ਦੇ ਵਿੱਚ ਉਹ ਪਹਿਲੀ ਵਾਰ ਗਿੱਦੜਬਾਹਾ ਤੋਂ ਹੀ ਵਿਧਾਇਕ ਚੁਣੇ ਗਏ ਸਨ। ਮਨਪ੍ਰੀਤ ਸਿੰਘ ਬਾਦਲ ਹੁਣ ਤੱਕ ਪੰਜ ਵਾਰ ਵਿਧਾਇਕ ਚੁਣੇ ਜਾ ਚੁੱਕੇ ਨੇ ਤੇ ਛੇਵੀਂ ਵਾਰ ਉਹਨਾਂ ਦੇ ਵੱਲੋਂ ਹੁਣ ਆਪਣੀ ਕਿਸਮਤ ਅਜ਼ਮਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Manpreet Badal Nomination: ਮਨਪ੍ਰੀਤ ਬਾਦਲ ਨੇ ਨਾਮਜ਼ਦਗੀ ਪੱਤਰ ਭਰੇ, ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਮੌਜੂਦ

ਗਿੱਦੜਬਾਹਾ ਦੇ ਵਿੱਚ ਸਭ ਤੋਂ ਤਕੜੀ ਟੱਕਰ ਮੰਨੀ ਜਾ ਰਹੀ ਹੈ। ਇੱਥੇ ਕਾਂਗਰਸ ਦੇ ਵੱਲੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਹਰਦੀਪ ਸਿੰਘ ਡਿੰਪੀ ਢਿਲੋਂ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Sohan Singh Thandal: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਣ ਸਿੰਘ ਠੰਡਲ ਭਾਜਪਾ 'ਚ ਹੋਏ ਸ਼ਾਮਲ

Read More
{}{}