Home >>Punjab

Ludhiana News: ਲੁਧਿਆਣਾ ਪੱਛਮੀ ਤੋਂ ਭਾਜਪਾ ਦੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ ਹੋਣਗੇ ਆਬਜ਼ਰਵਰ

  ਭਾਜਪਾ ਦੇ ਪੱਖ ਵਿੱਚ ਦੇਸ਼ ਭਰ ਵਿੱਚ ਬਣੇ ਮਾਹੌਲ ਦਾ ਪੰਜਾਬ 'ਤੇ ਵੀ ਬਹੁਤ ਪ੍ਰਭਾਵ ਦਿਖਾਈ ਦੇ ਰਿਹਾ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚਾਹਵਾਨ ਭਾਜਪਾ ਉਮੀਦਵਾਰਾਂ ਦਾ ਹੜ੍ਹ ਆ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਦੇ ਉਪ ਚੋਣ ਲਈ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਨੂੰ ਸੁਣਨ ਲਈ ਅਤੇ ਉਸ ਤੋਂ ਬਾਅਦ ਸੂਬਾ ਇਲੈਕਸ਼ਨ ਕਮੇਟੀ ਨੂੰ ਰਿ

Advertisement
Ludhiana News: ਲੁਧਿਆਣਾ ਪੱਛਮੀ ਤੋਂ ਭਾਜਪਾ ਦੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ ਹੋਣਗੇ ਆਬਜ਼ਰਵਰ
Ravinder Singh|Updated: Mar 28, 2025, 04:05 PM IST
Share

Ludhiana News:  ਭਾਜਪਾ ਦੇ ਪੱਖ ਵਿੱਚ ਦੇਸ਼ ਭਰ ਵਿੱਚ ਬਣੇ ਮਾਹੌਲ ਦਾ ਪੰਜਾਬ 'ਤੇ ਵੀ ਬਹੁਤ ਪ੍ਰਭਾਵ ਦਿਖਾਈ ਦੇ ਰਿਹਾ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚਾਹਵਾਨ ਭਾਜਪਾ ਉਮੀਦਵਾਰਾਂ ਦਾ ਹੜ੍ਹ ਆ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਦੇ ਉਪ ਚੋਣ ਲਈ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਨੂੰ ਸੁਣਨ ਲਈ ਅਤੇ ਉਸ ਤੋਂ ਬਾਅਦ ਸੂਬਾ ਇਲੈਕਸ਼ਨ ਕਮੇਟੀ ਨੂੰ ਰਿਪੋਰਟ ਦੇਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ ਨੂੰ ਆਬਜ਼ਰਵਰ ਦਾ ਕੰਮ ਦਿੱਤਾ ਹੈ। ਵਿਧਾਇਕ ਜੰਗੀ ਲਾਲ ਮਹਾਜਨ ਅਤੇ ਸੂਬਾ ਮੀਤ ਪ੍ਰਧਾਨ ਮੋਨਾ ਜੈਸਵਾਲ ਉਨ੍ਹਾਂ ਦਾ ਸਹਿਯੋਗ ਕਰਨਗੇ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਭਾਰੀ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਅਤੇ ਸਹਿ ਪ੍ਰਭਾਰੀ ਅਤੇ ਵਿਧਾਇਕ ਡਾ. ਨਰਿੰਦਰ ਸਿੰਘ ਰੈਣਾ ਨੇ ਲੁਧਿਆਣਾ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਦੇ ਅਧੀਨ ਆਉਂਦੀਆਂ ਮੰਡਲ ਇਕਾਈਆਂ, ਉਸ ਵਿਧਾਨ ਸਭਾ ਵਿੱਚ ਰਹਿਣ ਵਾਲੇ ਸੂਬਾ ਅਤੇ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਜ਼ਿਲ੍ਹੇ ਦੇ ਪ੍ਰਮੁੱਖ ਭਾਜਪਾ ਨੇਤਾਂ ਨਾਲ ਬੈਠਕ ਕਰ ਕੇ ਚੁਣਾਵੀ ਤਿਆਰੀਆਂ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : SGPC Budget Session: ਐਸਜੀਪੀਸੀ ਦੇ ਬਜਟ ਇਜਲਾਸ ਵਿੱਚ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਲਈ ਵਿਸ਼ੇਸ਼ ਮਤਾ ਪਾਇਆ; ਮਾਹੌਲ ਤਣਾਅਪੂਰਨ

ਇਸ ਤੋਂ ਪਹਿਲਾਂ 22 ਮਾਰਚ ਨੂੰ ਸਾਬਕਾ ਲੋਕਸਭਾ ਅਤੇ ਰਾਜ ਸਭਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਦੇ ਉਪ ਚੋਣਾਂ ਲਈ ਇਲੈਕਸ਼ਨ ਇੰਚਾਰਜ ਅਤੇ ਸਹਿ-ਇੰਚਾਰਜ ਘੋਸ਼ਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : Pastor Bajinder Singh: ਜਬਰ ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ; 1 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

Read More
{}{}