Home >>Punjab

Punjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Punjab By poll BJP star campaigners List 2024:  ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੋਖੋ ਲਿਸਟ

Advertisement
Punjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Riya Bawa|Updated: Oct 23, 2024, 10:21 AM IST
Share

Punjab By poll 2024:  ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ (BJP star campaigners List) ਦੀ ਸੂਚੀ ਜਾਰੀ ਕਰ ਦਿੱਤੀ ਹੈ।

 

ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ
ਦਰਅਸਲ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ  (BJP star campaigners List)

ਪੰਜਾਬ ਪ੍ਰਧਾਨ ਸੁਨੀਲ ਜਾਖੜ
ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਤਰੁਣ ਚੁੱਘ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
ਕੈਪਟਨ ਅਮਰਿੰਦਰ ਸਿੰਘ
ਸੁਸ਼ੀਲ ਰਿੰਕੂ
ਵਿਜੇ ਸਾਂਪਲਾ
ਮਨੋਰੰਜਨ ਕਾਲੀਆ
ਹੰਸ ਰਾਜ ਹੰਸ

 3 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ
ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਪਾਰਟੀ ਨੇ

ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ
ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ
ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰੀ ਸੌਂਪੀ ਹੈ।
ਜਦੋਂਕਿ ਪਾਰਟੀ ਵੱਲੋਂ ਹਾਲੇ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ: Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ

ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

Read More
{}{}