Home >>Punjab

BJP Lok Sabha Candidate List: ਬੀਜੇਪੀ ਸਾਂਸਦ ਮੈਂਬਰਾਂ ਸਮੇਤ ਮੰਤਰੀਆਂ ਦੀ ਕੱਟੇਗੀ ਟਿਕਟ, ਨੱਢਾ ਅਤੇ ਸ਼ਾਹ ਨੇ ਪੀਐੱਮ ਨਾਲ ਕੀਤੀ ਮੀਟਿੰਗ

 Lok Sabha Election: ਬੀਜੇਪੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਜਨਰਲ ਸਕੱਤਰ ਬੀਐੱਲ ਸੰਤੋਸ਼ ਨੇ ਪਹਿਲਾਂ ਸੂਬਿਆਂ ਦੀ ਕੋਰ ਕਮੇਟੀ ਨਾਲ ਮੀਟਿੰਗ ਕਰਕੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ 'ਤੇ ਮੀਟਿੰਗ ਵੀ ਕੀਤੀ ਗਈ।

Advertisement
BJP Lok Sabha Candidate List: ਬੀਜੇਪੀ ਸਾਂਸਦ ਮੈਂਬਰਾਂ ਸਮੇਤ ਮੰਤਰੀਆਂ ਦੀ ਕੱਟੇਗੀ ਟਿਕਟ, ਨੱਢਾ ਅਤੇ ਸ਼ਾਹ ਨੇ ਪੀਐੱਮ ਨਾਲ ਕੀਤੀ ਮੀਟਿੰਗ
Manpreet Singh|Updated: Mar 01, 2024, 05:14 PM IST
Share

BJP Lok Sabha Candidate List: ਭਾਰਤੀ ਜਨਤਾ ਪਾਰਟੀ ਲੋਕਸਭਾ ਚੋਣਾਂ ਲਈ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦੀ ਵੰਡ ਤੋਂ ਲੈ ਕੇ ਉਮੀਦਵਾਰਾਂ ਦੇ ਨਾਂਅ ਤੈਅ ਕਰਨ ਤੱਕ ਸਰਗਰਮ ਹੋ ਗਈ ਹੈ। ਦਿੱਲੀ ਵਿੱਚ ਵੀਰਵਾਰ ਦੇਰ ਸ਼ਾਮ ਤੋਂ ਸ਼ੁੱਕਰਵਾਰ ਸਵੇਰ ਤੱਕ ਮੀਟਿੰਗਾਂ ਦਾ ਦੌਰ ਚੱਲਿਆ। ਬੀਜੇਪੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਜਨਰਲ ਸਕੱਤਰ ਬੀਐੱਲ ਸੰਤੋਸ਼ ਨੇ ਪਹਿਲਾਂ ਸੂਬਿਆਂ ਦੀ ਕੋਰ ਕਮੇਟੀ ਨਾਲ ਮੀਟਿੰਗ ਕਰਕੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ 'ਤੇ ਮੀਟਿੰਗ ਵੀ ਕੀਤੀ ਗਈ। ਬਾਅਦ ਵਿੱਚ ਬੀਜੇਪੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ।

ਜੇਤੂ ਉਮੀਦਵਾਰਾਂ ਨੂੰ ਟਿਕਟ

ਜਾਣਕਾਰੀ ਮਿਲੀ ਹੈ ਕਿ ਸੀਈਸੀ ਦੀ ਮੀਟਿੰਗ ਵਿੱਚ ਹਰੇਕ ਸੀਟ 'ਤੇ ਚਰਚਾ ਕੀਤੀ ਗਈ। ਬੀਜੇਪੀ ਨੇ ਹਰ ਸੀਟ ਲਈ ਰਣਨੀਤੀ ਤਿਆਰ ਕਰਨ ਅਤੇ ਹਰ ਸੀਟ ਤੋਂ ਉਸ ਆਗੂ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਜਿਸਦੇ ਉੱਥੋਂ ਜਿੱਤਣ ਦੀ ਸਭ ਤੋਂ ਵੱਧ ਸੰਭਾਵਨਾ ਹੈ। ਜੇਕਰ ਕਿਸੇ ਹੋਰ ਪਾਰਟੀ ਦਾ ਕੋਈ ਆਗੂ ਜਿੱਤਣ ਦੀ ਸਥਿਤੀ ਵਿੱਚ ਹੈ ਤਾਂ ਉਸ ਨੂੰ ਭਾਜਪਾ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਲਈ ਸੂਬਾ ਅਤੇ ਉੱਚ ਪੱਧਰ 'ਤੇ ਇੱਕ ਕਮੇਟੀ ਵੀ ਬਣਾਈ ਗਈ ਹੈ। ਇਸ ਵਾਰ ਪਾਰਟੀ ਉਨ੍ਹਾਂ ਸੰਸਦ ਮੈਂਬਰਾਂ 'ਤੇ ਦਾਅ ਨਹੀਂ ਖੇਡੇਗੀ, ਜਿਨ੍ਹਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ।

ਨਵੇਂ ਚਿਹਰਿਆਂ ਨੂੰ ਮੌਕਾ

ਸੂਤਰਾਂ ਮੁਤਾਬਿਕ ਯੂਪੀ ਅਤੇ ਬਿਹਾਰ ਦੇ ਕੁਝ ਕੇਂਦਰੀ ਮੰਤਰੀਆਂ ਦੀਆਂ ਟਿਕਟਾਂ ਵੀ ਕੱਟੀਆਂ ਜਾ ਸਕਦੀਆਂ ਹਨ। 3 ਮਾਰਚ ਮੋਦੀ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ 2.0 ਦੀ ਆਖਰੀ ਕੈਬਨਿਟ ਮੀਟਿੰਗ ਵੀ ਮੰਨਿਆ ਜਾ ਰਿਹਾ ਹੈ। ਅਜਿਹੇ 'ਚ ਸੰਭਵ ਹੈ ਕਿ ਇਸ ਵਾਰ ਜਿਨ੍ਹਾਂ ਮੰਤਰੀਆਂ ਨੂੰ ਹਟਾਇਆ ਜਾਵੇਗਾ, ਉਨ੍ਹਾਂ ਦਾ ਐਲਾਨ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਜਾ ਸਕਦਾ ਹੈ। ਇਸ ਵਾਰ ਭਾਜਪਾ ਦੋ ਜਾਂ ਦੋ ਤੋਂ ਵੱਧ ਵਾਰ ਚੋਣਾਂ ਜਿੱਤਣ ਵਾਲੇ ਆਗੂ ਨੂੰ ਚੋਣ ਮੈਦਾਨ ਚ ਉਤਾਰ ਦੇ ਮੂਡ 'ਚ ਨਹੀਂ ਹੈ। ਪੁਰਾਣੇ ਉਮੀਦਵਾਰਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।

60-70 ਸੰਸਦ ਮੈਂਬਰਾਂ ਦੀ ਟਿਕਟ ਕੱਟ ਸਕਦੀ

ਜੇ ਗੱਲ ਕਰੀਏ ਤਾਂ ਭਾਜਪਾ 60 ਤੋਂ 70 ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਕਮਲ ਹਰ ਸੀਟ 'ਤੇ ਚੋਣ ਲੜ ਰਹੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਹੈਰਾਨ ਕਰ ਸਕਦੀ ਹੈ। ਪਾਰਟੀ ਓਬੀਸੀ ਵਰਗ ਨਾਲ ਸਬੰਧਤ ਸੰਸਦ ਮੈਂਬਰਾਂ ਨੂੰ ਜ਼ਿਆਦਾ ਟਿਕਟਾਂ ਜਾਰੀ ਨਹੀਂ ਕਰੇਗੀ। 2019 ਦੀਆਂ ਚੋਣਾਂ ਵਿੱਚ, ਭਾਜਪਾ ਦੇ 303 ਵਿੱਚੋਂ 85 ਓਬੀਸੀ ਸੰਸਦ ਮੈਂਬਰਾਂ ਨੇ ਚੋਣ ਜਿੱਤੀ ਸੀ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਜਨਰਲ ਸਕੱਤਰ ਬੀਐੱਲ ਸੰਤੋਸ਼ ਨੇ ਰਾਜਾਂ ਦੀ ਕੋਰ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਹਰੇਕ ਸੀਟ ਲਈ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ।

ਸੀਈਸੀ ਦੀ ਮੀਟਿੰਗ 'ਚ ਫੈਸਲਾ

ਰਾਜਾਂ ਦੀ ਕੋਰ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਭਾਜਪਾ ਦੇ ਇਹ ਆਗੂ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ ਅਤੇ ਪੀਐਮ ਮੋਦੀ ਨਾਲ ਮੈਰਾਥਨ ਚਰਚਾ ਵੀ ਕੀਤੀ। ਦੋ ਮੀਟਿੰਗਾਂ ਤੋਂ ਬਾਅਦ, ਇੱਕ ਸੀਈਸੀ ਦੀ ਮੀਟਿੰਗ ਹੋਈ ਜਿਸ ਵਿੱਚ ਹਰੇਕ ਸੀਟ 'ਤੇ ਚਰਚਾ ਕੀਤੀ ਗਈ ਕਿ ਕੌਣ ਵਧੀਆ ਉਮੀਦਵਾਰ ਹੋ ਸਕਦਾ ਹੈ ਅਤੇ ਕਿਸ ਦੇ ਜਿੱਤਣ ਦੀ ਸੰਭਾਵਨਾ ਵੱਧ ਹੈ। ਦੱਸ ਦੇਈਏ ਕਿ ਭਾਜਪਾ ਹਰ ਚੋਣ ਵਿੱਚ ਆਪਣੇ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟਣ ਦਾ ਫਾਰਮੂਲਾ ਵਰਤਦੀ ਰਹੀ ਹੈ। ਹੁਣ ਲੋਕ ਸਭਾ ਚੋਣਾਂ 'ਚ ਵੀ ਪਾਰਟੀ ਉਸੇ ਪੁਰਾਣੇ ਫਾਰਮੂਲੇ 'ਤੇ ਚੱਲਦੀ ਨਜ਼ਰ ਆ ਰਹੀ ਹੈ।

Read More
{}{}